ਮਨੋਰੰਜਨ ਕਾਲੀਆ ਦੀ ਰਿਹਾਇਸ਼ ’ਤੇ ਗ੍ਰਨੇਡ ਹਮਲੇ ਦੀ ਨਿਖੇਧੀ
05:46 AM Apr 10, 2025 IST
ਨਿੱਜੀ ਪੱਤਰ ਪ੍ਰੇਰਕ
Advertisement
ਬਲਾਚੌਰ, 9 ਅਪਰੈਲ
ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਮੰਤਰੀ ਪੰਜਾਬ ਮਨੋਰੰਜਨ ਕਾਲੀਆ ਦੀ ਜਲੰਧਰ ਸਥਿਤ ਰਿਹਾਇਸ਼ ’ਤੇ ਹੋਏ ਗ੍ਰਨੇਡ ਹਮਲੇ ਸਬੰਧੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਭਾਜਪਾ ਓਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਖਾਲਸਾ ਨੇ ਪੰਜਾਬ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਲਾਂਬੂ ਲਾਉਣ ਹਿਤ ਕੋਈ ਕਸਰ ਬਾਕੀ ਨਹੀਂ ਛੱਡ ਰਹੀਆਂ। ਉਨ੍ਹਾਂ ਕਿਹਾ ਕਿ ਫਿਰਕੂ ਤਾਕਤਾਂ ਨੂੰ ਨੱਥ ਪਾਉਣ ਹਿਤ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਹਿਤ ਜਿੱਥੇ ਪੰਜਾਬ ਪੁਲੀਸ ਨੂੰ ਢੁੱਕਵੇਂ ਉਪਰਾਲੇ ਕਰਨੇ ਚਾਹੀਦੇ ਹਨ।
Advertisement
Advertisement