ਮਨੋਵਿਗਿਆਨੀਆਂ ਦਾ ਸਹਿਯੋਗ ਲੈਣ ਦੀ ਮੰਗ
04:26 AM May 10, 2025 IST
ਪੱਤਰ ਪ੍ਰੇਰਕ
ਜਲੰਧਰ 9 ਮਈ
ਭਾਰਤ ਅਤੇ ਪਾਕਿਸਤਾਨ ਦੇ ਤਣਾਅ ਭਰੇ ਮਾਹੌਲ ਵਿੱਚ ਮਾਨਸਿਕ ਰੋਗੀਆਂ ਦੀ ਗਿਣਤੀ ਵਧਣ ਦੇ ਖਦਸ਼ੇ ਨੂੰ ਧਿਆਨ ਵਿੱਚ ਰਖਦਿਆਂ ਮਾਨਸਿਕ ਸਿਹਤ ਪ੍ਰਤੀ ਚੇਤਨਾ ਮੁਹਿੰਮ ਚਲਾ ਰਹੇ ਰਾਜੂ ਸੋਨੀ ਨੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਤਣਾਅ ਵਾਲੇ ਮਾਹੌਲ ਦੌਰਾਨ ਗੈਰਜ਼ਿੰਮੇਵਾਰ ਮੀਡੀਆ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਕਾਰਨ ਆਮ ਲੋਕਾਂ ’ਚ ਮਾਨਸਿਕ ਤਣਾਅ ਵੱਧ ਸਕਦਾ ਹੈ। ਇਸ ਲਈ ਮਨੋਰੋਗ ਮਾਹਿਰ ਡਾਕਟਰਾਂ, ਮਨੋਵਿਗਿਆਨੀਆਂ ਅਤੇ ਕੌਂਸਲਰਾਂ ਦੀਆਂ ਸੇਵਾਵਾਂ ਲੈਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ।
Advertisement
Advertisement