ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਰਿਆਦਾ ਦੀ ਉਲੰਘਣਾ: ਦਮਦਮੀ ਟਕਸਾਲ ਨੇ ਭਲਕੇ ਆਨੰਦਪੁਰ ਸਾਹਿਬ ’ਚ ਮੀਟਿੰਗ ਸੱਦੀ

04:58 AM Mar 13, 2025 IST
featuredImage featuredImage

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 12 ਮਾਰਚ
ਸਿੱਖ ਜਥੇਬੰਦੀ ਦਮਦਮੀ ਟਕਸਾਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਤਖ਼ਤਾਂ ਦੇ ਜਥੇਦਾਰਾਂ ਨੂੰ ਜਬਰੀ ਸੇਵਾਮੁਕਤ ਕੀਤੇ ਜਾਣ ਅਤੇ ਤਖ਼ਤਾਂ ਦੇ ਨਵੇਂ ਜਥੇਦਾਰ ਥਾਪਣ ਦੇ ਢੰਗ ਦਾ ਵਿਰੋਧ ਕਰਦਿਆਂ ਇਸ ਨੂੰ ਮਰਿਆਦਾ ਦੀ ਉਲੰਘਣਾ ਕਰਾਰ ਦਿੱਤਾ। ਉਨ੍ਹਾਂ ਇਸ ਮਾਮਲੇ ਖ਼ਿਲਾਫ਼ ਸੰਗਤ ਨੂੰ ਇੱਕਜੁੱਟ ਕਰਨ ਤੇ ਅਗਲੀ ਰਣਨੀਤੀ ਉਲੀਕਣ ਲਈ 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਟਿੰਗ ਸੱਦੀ ਹੈ। ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਿੱਖ ਸਿਧਾਂਤਾ ਅਤੇ ਤਖ਼ਤ ਸਹਿਬਾਨ ਦਾ ਅਪਮਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਥਕ ਮਰਿਆਦਾ ਦੇ ਹੋਏ ਨਿਰਾਦਰ ਨੂੰ ਦੇਖਦਿਆਂ 14 ਮਾਰਚ ਨੂੰ ਪੰਜ ਪਿਆਰਾ ਪਾਰਕ ਦੇ ਸਾਹਮਣੇ ਦਮਦਮੀ ਟਕਸਾਲ ਦੇ ਅਸਥਾਨ ਗੁਰਦੁਆਰਾ ਗੁਰਦਰਸ਼ਨ ਪ੍ਰਕਾਸ਼ (ਸ੍ਰੀ ਆਨੰਦਪੁਰ ਸਾਹਿਬ) ਵਿੱਚ ਸੰਗਤ ਦਾ ਪੰਥਕ ਇਕੱਠ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਸੰਤ ਸਮਾਜ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਸਥਾਵਾਂ ਤੇ ਸਮੁੱਚੇ ਪੰਥ ਨੂੰ ਇਕੱਠ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਵੀਡੀਓ ਸੰਦੇਸ਼ ਵਿੱਚ ਬਾਬਾ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲੇ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਕੁਝ ਵਿਅਕਤੀਆਂ ਦੀ ਖੁਦਗਰਜ਼ੀ ਅਤੇ ਹਉਮੈ ਕਾਰਨ ਪੰਥਕ ਸਿਧਾਂਤਾਂ ਨੂੰ ਢਾਹ ਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੀ ਹਉਮੈ ਅਤੇ ਹੰਕਾਰ ਨੂੰ ਖਤਮ ਕਰਨ ਅਤੇ ਪੰਥਕ ਮਰਿਆਦਾ ਦੇ ਕੀਤੇ ਗਏ ਘਾਣ ਦਾ ਸਬਕ ਸਿਖਾਉਣ ਲਈ ਦਮਦਮੀ ਟਕਸਾਲ ਵੱਲੋਂ 14 ਮਾਰਚ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੰਥਕ ਇਕੱਤਰਤਾ ਰੱਖੀ ਗਈ ਹੈ।

Advertisement

Advertisement