ਮਲਟੀਪਰਪਜ਼ ਸਕੂਲ ’ਚ ਦਾਖਲਾ ਮੁਹਿੰਮ ਸ਼ੁਰੂ
ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਮਾਰਚ
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਨਵੇਂ ਸੈਸ਼ਨ ਵਿੱਚ ਦਾਖਲੇ ਵਧਾਉਣ ਦੀ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਡਿੰਪਲ ਮੈਦਾਨ ਅਤੇ ਡਿਪਟੀ ਡੀਈਓ ਜਸਵਿੰਦਰ ਸਿੰਘ ਵਿਰਕ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਿੰ. ਸੁਖਮੰਦਰਪਾਲ ਸਿੰਘ ਬਰਾੜ ਦੀ ਅਗਵਾਈ ਹੇਠ ਸਥਾਨਕ ਸਰਕਾਰੀ ਸੀਨੀ. ਸੈਕੰ. ਸਕੂਲ ਮਲਟੀਪਰਪਜ਼ ਦੇ ਅਧਿਆਪਕਾਂ ਵੱਲੋਂ ਦਾਖਲਾ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਇਸੇ ਲੜੀ ਤਹਿਤ ਅਧਿਆਪਕਾਂ ਨੇ ਵੱਖ ਵੱਖ ਟੀਮਾਂ ਬਣਾ ਕੇ ਨੇੜੇ ਦੇ ਪ੍ਰਾਇਮਰੀ, ਮਿਡਲ ਅਤੇ ਹਾਈ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ।
ਪ੍ਰਿੰਸੀਪਲ ਬਰਾੜ ਨੇ ਦੱਸਿਆ ਕਿ ਮਲਟੀਪਰਪਜ਼ ਸਕੂਲ ਸ਼ਹਿਰ ਦਾ ਸਭ ਤੋਂ ਪੁਰਾਣੇ ਸਕੂਲਾਂ ਵਿੱਚੋਂ ਇੱਕ ਹੈ। ਸ਼ਹਿਰ ਅਤੇ ਦੇਸ਼ ਦੀਆਂ ਕਈ ਮਸ਼ਹੂਰ ਹਸਤੀਆਂ ਇਸੇ ਸਕੂਲ ਤੋਂ ਪੜ੍ਹਾਈ ਕਰ ਚੁੱਕੀਆਂ ਹਨ। ਸਕੂਲ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਂਦੀ ਹੈ। ਸ਼੍ਰੀ ਬਰਾੜ ਨੇ ਦੱਸਿਆ ਕਿ ਇਸ ਸੈਸ਼ਨ ਵਿੱਚ ਘੱਟੋ ਘੱਟ 30 ਫੀਸਦੀ ਤੋਂ ਵੱਧ ਵਿਦਿਆਰਥੀ ਦਾਖਲ ਕਰਨ ਦਾ ਟੀਚਾ ਹੈ ਅਤੇ ਇਸ ਨੂੰ ਪੂਰਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਜੀਵ ਸ਼ਰਮਾ, ਵਰਿੰਦਰ ਪਾਠਕ, ਰਪਵਿੰਦਰ ਕੌਰ, ਜਗਦੀਸ਼ ਕੁਮਾਰ, ਅਰਸ਼ਦੀਪ ਕੌਰ, ਰਵਿੰਦਰਾ ਮਿੱਤਲ, ਮੀਨੂ ਦੱਤਾ, ਰਾਜਵਿੰਦਰ ਕੌਰ, ਨੀਲਮ ਸ਼ਰਮਾ, ਡਾ. ਹਰਸਿਮਰਨ ਕੌਰ, ਜਸਪ੍ਰੀਤ ਕੌਰ, ਬਬੀਤਾ ਪਠਾਣੀਆਂ, ਜਸਵੀਰ ਸਿੰਘ ਭੰਗੂ, ਜਸਵੀਰ ਸਿੰਘ ਨੰਦਾ, ਇੰਦਰਜੀਤ ਸਿੰਘ, ਬੇਅੰਤ ਸਿੰਘ, ਹਰਬਰਿੰਦਰ ਸਿੰਘ, ਰਮੇਸ਼ ਕੁਮਾਰ ਤੇ ਹੋਰ ਹਾਜ਼ਰ ਸਨ।