ਮਹਾਦੋਸ਼ ਦਾ ਸਾਹਮਣਾ ਕਰ ਰਹੇ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਜੇਲ੍ਹ ’ਚੋਂ ਰਿਹਾਅ
04:57 AM Mar 09, 2025 IST
ਰਿਹਾਅ ਹੋਣ ਮਗਰੋਂ ਸਿਓਲ ਹਿਰਾਸਤੀ ਕੇਂਦਰ ਦੇ ਬਾਹਰ ਆਪਣੇ ਸਮਰਥਕਾਂ ਦਾ ਪਿਆਰ ਕਬੂਲਦੇ ਹੋਏ ਦੱਖਣੀ ਕੋਰੀਆ ਦੇ ਰਾਸ਼ਟਰਪਤੀ ਯੂਨ ਸੁਕ ਯਿਓਲ। -ਫੋਟੋ: ਰਾਇਟਰਜ਼
ਸਿਓਲ, 8 ਮਾਰਚ
ਦੱਖਣੀ ਕੋਰੀਆ ਵਿੱਚ ਮਹਾਦੋਸ਼ ਦਾ ਸਾਹਮਣਾ ਕਰ ਰਹੇ ਰਾਸ਼ਟਰਪਤੀ ਯੂਨ ਸੁਕ ਯਿਓਲ ਨੂੰ ਅੱਜ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ। ਸ਼ੁੱਕਰਵਾਰ ਨੂੰ ਸਿਓਲ ਦੀ ਅਦਾਲਤ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਰੱਦ ਕਰ ਦਿੱਤੀ ਸੀ ਤਾਂ ਜੋ ਉਨ੍ਹਾਂ ਨੂੰ ਹਿਰਾਸਤ ਵਿੱਚ ਲਏ ਬਿਨਾਂ ਵਿਦਰੋਹ ਦੇ ਮੁਕੱਦਮੇ ਦਾ ਸਾਹਮਣਾ ਕਰਨ ਦੀ ਇਜਾਜ਼ਤ ਮਿਲ ਸਕੇ।ਟੀਵੀ ਫੁਟੇਜ ਵਿੱਚ ਯੂਨ ਨੂੰ ਹੱਥ ਹਿਲਾਉਂਦੇ ਅਤੇ ਆਪਣੇ ਸਮਰਥਕਾਂ ਅੱਗੇ ਪਿਆਰ ਨਾਲ ਝੁਕਦੇ ਹੋਏ ਦੇਖਿਆ ਜਾ ਸਕਦਾ ਹੈ। ਉਨ੍ਹਾਂ ਦੇ ਸਮਰਥਕ ਉਨ੍ਹਾਂ ਦਾ ਨਾਮ ਲੈ ਰਹੇ ਸਨ ਅਤੇ ਦੱਖਣੀ ਕੋਰੀਆ ਤੇ ਅਮਰੀਕੀ ਕੌਮੀ ਝੰਡੇ ਲਹਿਰਾ ਰਹੇ ਸਨ। ਉਹ ਕਾਲੀ ਵੈਨ ਵਿੱਚ ਸਿਓਲ ’ਚ ਸਥਿਤ ਆਪਣੀ ਰਿਹਾਇਸ਼ ਲਈ ਰਵਾਨਾ ਹੋਏ। ਉਨ੍ਹਾਂ ਦੇ ਵਕੀਲਾਂ ਵੱਲੋਂ ਜਾਰੀ ਬਿਆਨ ਵਿੱਚ ਯੂਨ ਨੇ ਕਿਹਾ ਕਿ ਉਹ ਸਿਓਲ ਸੈਂਟਰਲ ਡਿਸਟ੍ਰਿਕਟ ਕੋਰਟ ਵੱਲੋਂ ਸੁਣਾਏ ਫੈਸਲੇ ਦੀ ਸ਼ਲਾਘਾ ਕਰਦੇ ਹਨ।’’ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਰੇ ਸਵਾਲਾਂ ਦੇ ਸੰਦਰਭ ਵਿੱਚ ਉਨ੍ਹਾਂ ਕਿਹਾ ਕਿ ਉਹ ਆਪਣੇ ਸਮਰਥਕਾਂ ਦਾ ਵੀ ਧੰਨਵਾਦ ਕਰਦੇ ਹਨ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਖ਼ਿਲਾਫ਼ ਭੁੱਖ ਹੜਤਾਲ ਕਰ ਰਹੇ ਲੋਕਾਂ ਨੂੰ ਇਹ ਹੜਤਾਲ ਖ਼ਤਮ ਕਰਨ ਦੀ ਅਪੀਲ ਕਰਦੇ ਹਨ। ਯੂਨ ਨੇ ਕਿਹਾ ਕਿ ਸੰਵਿਧਾਨਕ ਅਦਾਲਤ ਇਸ ਗੱਲ ’ਤੇ ਵਿਚਾਰ ਕਰ ਰਹੀ ਹੈ ਕਿ ਯੂਨ ਨੂੰ ਰਸਮੀ ਤੌਰ ’ਤੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ ਜਾਂ ਬਹਾਲ ਕੀਤਾ ਜਾਵੇ। -ਏਪੀ

Advertisement
Advertisement