ਮਹਾਯੱਗ ਦੌਰਾਨ ਗੋਲੀ ਚੱਲੀ, ਇਕ ਜ਼ਖ਼ਮੀ
05:32 AM Mar 23, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਕੁਰੂਕਸ਼ੇਤਰ, 22 ਮਾਰਚ
ਕੁਰੂਕਸ਼ੇਤਰ ਦੇ ਕੇਸ਼ਵ ਪਾਰਕ ’ਚ ਕਰਵਾਏ ਜਾ ਰਹੇ ਮਹਾਯੱਗ ’ਚ ਹਿੱਸਾ ਲੈਣ ਪਹੁੰਚੇ ਬ੍ਰਾਹਮਣ ਭਾਈਚਾਰੇ ਦੇ ਵਿਅਕਤੀਆਂ ਦਾ ਇਕ ਮੈਂਬਰ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇਸ ਘਟਨਾ ਦੇ ਵਿਰੋਧ ਵਿਚ ਪ੍ਰਦਰਸ਼ਨ ਕਰਦਿਆਂ ਭਾਈਚਾਰੇ ਦੇ ਲੋਕਾਂ ਨੇ ਪਾਰਕ ਦੇ ਬਾਹਰ ਸੜਕ ਜਾਮ ਕਰ ਦਿੱਤੀ। ਮੈਂਬਰਾਂ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਪਰੋਸੇ ਜਾ ਰਹੇ ਭੋਜਨ ਦੀ ਕੁਆਲਿਟੀ ’ਤੇ ਇਤਰਾਜ਼ ਕੀਤਾ ਤਾਂ ਮਹਾਯੱਗ ਦੇ ਆਯੋਜਕ ਦੇ ਗੰਨਮੈਨ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਉਨ੍ਹਾਂ ਪਥਰਾਅ ਕਰਦਿਆਂ ਸੜਕ ਜਾਮ ਕਰ ਦਿੱਤੀ ਤੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਬ੍ਰਾਹਮਣ ਭਾਈਚਾਰੇ ਦੇ ਲੋਕਾਂ ਨੇ ਦਾਅਵਾ ਕੀਤਾ ਕਿ ਉਹ ਮਹਾਯੱਗ ਵਿਚ ਹਿੱਸਾ ਲੈਣ ਲਈ ਵੱਖ-ਵੱਖ ਰਾਜਾਂ ਤੋਂ ਪਹੁੰਚੇ ਸਨ ਪਰ ਘਟੀਆ ਕੁਆਲਿਟੀ ਦਾ ਭੋਜਨ ਦਿੱਤਾ ਜਾ ਰਿਹਾ ਹੈ। ਫਾਇਰਿੰਗ ਦੌਰਾਨ ਆਸ਼ੀਸ਼ ਨੂੰ ਗੋਲੀ ਲੱਗ ਗਈ। ਉਸ ਨੂੰ ਐੱਲਐੱਨਜੇਪੀ ਜ਼ਿਲ੍ਹਾ ਸਿਵਲ ਹਸਪਤਾਲ ਲਿਜਾਇਆ ਗਿਆ। ਇਸ ਦੌਰਾਨ ਕੁਝ ਹੋਰ ਲੋਕ ਵੀ ਜ਼ਖ਼ਮੀ ਹੋਏ।
Advertisement
Advertisement