ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਨਾਉਣ ਦਾ ਫ਼ੈਸਲਾ
05:49 AM May 03, 2025 IST
ਨਿੱਜੀ ਪੱਤਰ ਪ੍ਰੇਰਕਖੰਨਾ, 2 ਮਈ
Advertisement
ਇੱਥੋਂ ਦੇ ਜੀਟੀ ਰੋਡ ਭੱਟੀਆ ਸਥਿਤ ਰਾਮਗੜ੍ਹੀਆ ਭਵਨ ਵਿੱਚ ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਮੈਬਰਾਂ ਦੀ ਇੱਕਤਰਤਾ ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਮਾਲੇਰਕੋਟਲਾ ਰੋਡ ’ਤੇ ਸਥਿਤ ਗੁਰਦੁਆਰਾ ਜੱਸਾ ਸਿੰਘ ਰਾਮਗੜ੍ਹੀਆ ਸਾਹਿਬ ਵਿਖੇ 5 ਮਈ ਨੂੰ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਬਲਦੇਵ ਸਿੰਘ ਮਠਾੜੂ ਅਤੇ ਹਰਜੀਤ ਸਿੰਘ ਸੋਹਲ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਕਰਵਾਏ ਜਾ ਰਹੇ ਸਮਾਗਮ ਵਿਚ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਬੱਸ ਅੱਡੇ ’ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਬੁੱਤ ਲੋਕ ਅਰਪਣ ਕਰਨਗੇ।
Advertisement
Advertisement