ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿਤਾਬ ਖੋਸਾ ਦੀ ਏਸ਼ੀਅਨ ਰੋਲਰ ਹਾਕੀ ਚੈਂਪੀਅਨਸ਼ਿਪ ਲਈ ਚੋਣ

05:05 AM May 10, 2025 IST
featuredImage featuredImage
ਸਰਕਾਰੀ ਕਾਲਜ ਦੇ ਵਿਦਿਆਰਥੀ ਮਹਿਤਾਬ ਖੋਸਾ ਨਾਲ ਪ੍ਰਿੰਸੀਪਲ ਤੇ ਹੋਰ।

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 9 ਮਈ
ਸਰਕਾਰੀ ਕਾਲਜ ਦੇ ਬੀਬੀਏ ਭਾਗ ਪਹਿਲਾ ਦੇ ਵਿਦਿਆਰਥੀ ਮਹਿਤਾਬ ਸਿੰਘ ਖੋਸਾ ਦੀ ‘ਏਸ਼ੀਅਨ ਰੋਲਰ ਹਾਕੀ ਚੈਂਪੀਅਨਸ਼ਿਪ’ ਲਈ ਚੋਣ ਹੋਣ ’ਤੇ ਕਾਲਜ ਪ੍ਰਿੰਸੀਪਲ ਡਾ. ਜਗਜੀਵਨ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਮਹਿਤਾਬ ਖੋਸਾ ਨੂੰ ਵਿਸ਼ਵ ਜੇਤੂ ਬਣਨ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਇਹ ਵਿਦਿਆਰਥੀ ਪਹਿਲਾਂ ਵੀ ਵਿਸ਼ਵ ਚੈਂਪੀਅਨਸ਼ਿਪ 60ਵੀਂ, 61ਵੀਂ, ਜੂਨੀਅਨ ਨੈਸ਼ਨਲ ਰੋਲਰ ਸਨੇਟਿੰਗ ਚੈਂਪੀਅਨਸ਼ਿਪ ਤੇ 18ਵੀਂ ਰੋਲਰ ਹਾਕੀ ਚੈਂਪੀਅਨਸ਼ਿਪ ਵਿੱਚ ਗੋਲਡ ਅਤੇ ਸਿਲਵਰ ਮੈਡਲ ਪ੍ਰਾਪਤ ਕਰ ਚੁੱਕਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਸਮੇਂ ਤੇ ਹੋਈਆਂ ਰਾਜ ਪੱਧਰੀ ਖੇਡਾਂ ਵਿੱਚ ਵੀ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਦਿਆਰਥੀ ਤੋਂ ਬਹੁਤ ਆਸਾਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਮਹਿਤਾਬ ਸਿੰਘ ਖੋਸਾ ਦੇ ਪਦ-ਚਿੰਨ੍ਹਾਂ ’ਤੇ ਚੱਲਣ ਦੀ ਅਪੀਲ ਕੀਤੀ ਹੈ। ਇਸ ਮੌਕੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ. ਹਰਦਵਿੰਦਰ ਸਿੰਘ ਬਰਾੜ , ਪ੍ਰੋ. ਮਨਜੀਤ ਕੌਰ, ਪ੍ਰੋ. ਜਗਦੀਪ ਕੁਮਾਰ ਬੱਤਰਾ ਅਤੇ ਦੌਲਧ ਸਿੰਘ ਬਰਾੜ ਵੀ ਮੌਜੂਦ ਸਨ।

Advertisement

Advertisement
Advertisement