ਮਹਿਮਾ ਸਰਜਾ ’ਚ ਦਸ ਲੱਖ ਰੁਪਏ ਦੇ ਵਿਕਾਸ ਕਾਰਜਾਂ ਨੂੰ ਹਰੀ ਝੰਡੀ
ਮਨੋਜ ਸ਼ਰਮਾ
ਗੋਨਿਆਣਾ ਮੰਡੀ, 4 ਅਪਰੈਲ
ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪਿੰਡ ਮਹਿਮਾ ਸਰਜਾ ਵਿੱਚ 10 ਲੱਖ ਰੁਪਏ ਦੇ ਪ੍ਰਾਜੈਕਟਾਂ ਨੂੰ ਹਰੀ ਝੰਡੀ ਦਿੱਤੀ। ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਬਠਿੰਡਾ ਸ਼ਹਿਰੀ ਪ੍ਰਧਾਨ ਸੁਰਿੰਦਰ ਸਿੰਘ ਬਿੱਟੂ ਮਹਿਮਾ ਸਰਜਾ ਅਤੇ ਬੀਡੀਪੀਓ ਰੁਪਿੰਦਰ ਸਿੰਘ ਮੌਜੂਦ ਸਨ। ਵਿਧਾਇਕ ਨੇ ਜਲਘਰ ਵਿੱਚ ਨਵੇਂ ਸਥਾਪਿਤ ਕੀਤੇ ਟਿਊਬਵੈੱਲ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ। ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਹਿਮਾ ਸਰਜਾ ਅਤੇ ਮਹਿਮਾ ਸਰਕਾਰੀ ਦੇ ਲੋਕਾਂ ਨੂੰ ਨਹਿਰੀ ਪਾਣੀ ਦੀ ਬੰਦੀ ਦੌਰਾਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਪਾਣੀ ਦੀ ਸਪਲਾਈ ਨੂੰ ਸੁਚਾਰੂ ਬਣਾਉਣ ਲਈ ਸਰਕਾਰ ਵੱਲੋਂ ਲੋਕਾਂ ਦੀ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ ਜਿਸ ਦਾ ਮਹਿਮਾ ਸਰਜਾ ਤੇ ਮਹਿਮਾ ਸਰਕਾਰੀ ਦੇ 15 ਹਜ਼ਾਰ ਲੋਕਾਂ ਨੂੰ ਲਾਭ ਮਿਲੇਗਾ। ਉਨ੍ਹਾਂ ਮਹਿਮਾ ਸਰਜਾ ਦੀ ਮੇਨ ਗਲੀ ਦੇ ਨਵੀਂਨੀਕਰਨ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤ ਦੀ ਦੇਖ-ਰੇਖ ਹੇਠ 7 ਲੱਖ ਰੁਪਏ ਖਰਚ ਕੀਤੇ ਜਾਣਗੇ। ਸਰਪੰਚ ਗੁਰਜੀਤ ਕੌਰ ਅਤੇ ਸਮੂਹ ਗ੍ਰਾਮ ਪੰਚਾਇਤ ਵੱਲੋਂ ਵਿਧਾਇਕ ਮਾਸਟਰ ਜਗਸੀਰ ਸਿੰਘ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਆਪ ਆਗੂ ਇੰਦਰਜੀਤ ਸ਼ਰਮਾ, ਤੀਰਥ ਸਿੰਘ ਬਰਾੜ, ਭੂਰਾ ਸਿੰਘ ਬਰਾੜ, ਦੀਪਕ ਪਾਲ ਸਿੰਘ ਬਰਾੜ, ਬਲਦੇਵ ਸਿੰਘ ਖਿਆਲ ਕੇ, ਪੰਚ ਜਲੌਰ ਸਿੰਘ, ਪੰਚ ਗੁਰਜੰਟ ਸਿੰਘ, ਪੰਚ ਧਰਵਿੰਦਰ ਸ਼ਰਮਾ, ਪੰਚ ਸੁਖਦੇਵ ਸਿੰਘ, ਪੰਚ ਰਵਿੰਦਰ ਸਿੰਘ, ਜੇ.ਈ. ਗੁਰਮੇਲ ਸਿੰਘ ਬਰਾੜ ਮੌਜੂਦ ਸਨ।