ਮਹਿਲਾ ਡਾਕਟਰ ਨੇ ਫਾਹਾ ਲਿਆ
04:05 AM Mar 11, 2025 IST
ਪੱਤਰ ਪ੍ਰੇਰਕ
ਨਵੀਂ ਦਿੱਲੀ, 10 ਮਾਰਚ
ਦਿੱਲੀ ਪੁਲੀਸ ਨੇ ਦੱਸਿਆ ਕਿ ਐਤਵਾਰ ਨੂੰ ਦਿੱਲੀ ਦੇ ਰੋਹਿਣੀ ਸੈਕਟਰ 8 ਵਿੱਚ ਇੱਕ 26 ਸਾਲਾ ਡਾਕਟਰ ਨੇ ਖੁਦਕੁਸ਼ੀ ਕਰ ਲਈ। ਮਹਿਲਾ ਡਾਕਟਰ ਨੇ ਫਾਹਾ ਲਗਾ ਕੇ ਆਪਣੀ ਜਾਨ ਲੈ ਲਈ। ਪੁਲੀਸ ਨੇ ਕਿਹਾ ਕਿ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਮਹਿਲਾ ਡਾਕਟਰ ਵਿਆਹੀ ਹੋਈ ਸੀ ਅਤੇ ਰੋਹਿਣੀ ਦੇ ਸੈਕਟਰ 8 ਵਿੱਚ ਪਤੀ ਤੋਂ ਵੱਖ ਰਹਿੰਦੀ ਸੀ।
ਅਧਿਕਾਰੀ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਪੁਲੀਸ ਘਟਨਾ ਸਬੰਧੀ ਔਰਤ ਦੇ ਪਰਿਵਾਰ ਤੋਂ ਪੁੱਛਗਿੱਛ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਘਰੇਲੂ ਕਲੇਸ਼ ਕਾਰਨ ਇਹ ਕਦਮ ਚੁੱਕਿਆ ਜਾ ਸਕਦਾ ਹੈ। ਮ੍ਰਿਤਕਾ ਦੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ ਹੈ।
Advertisement
Advertisement