ਮਹਿਲਾ ਦਾ ਢਾਈ ਤੋਲੇ ਦਾ ਕੜਾ ਕੱਟਿਆ
07:36 AM May 09, 2025 IST
ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 8 ਮਈ
ਚੰਡੀਗੜ੍ਹ ਅੰਬਾਲਾ ਕੌਮੀ ਸ਼ਾਹਰਾਹ ’ਤੇ ਕਾਰ ਸਵਾਰ ਮਸ਼ਕੂਕ ਔਰਤਾਂ ਨੇ ਇਕ ਔਰਤ ਨਾਲ ਜਾਣ ਪਛਾਣ ਹੋਣ ਦਾ ਬਹਾਨਾ ਲਾ ਕੇ ਉਸਦੀ ਬਾਂਹ ਵਿੱਚ ਪਾਇਆ ਢਾਈ ਤੋਲੇ ਦਾ ਕੜਾ ਕਟ ਲਿਆ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੀੜਤ ਮਧੂ ਸ਼ਰਮਾ ਵਾਸੀ ਮੋਤੀਆ ਸਿਟੀ ਨੇ ਦੱਸਿਆ ਕਿ ਅੱਜ ਸਵੇਰ ਉਹ ਸੋਲਨ ਹਿਮਾਚਲ ਪ੍ਰਦੇਸ਼ ਆਪਣੀ ਰਿਸ਼ਤੇਦਾਰੀ ਵਿੱਚ ਜਾਣ ਲਈ ਕੋਮਸੋ ਮਾਲ ਕੋਲ ਬਣੇ ਅੱਡੇ ’ਤੇ ਜਾ ਰਹੀ ਸੀ। ਇਸ ਦੌਰਾਨ ਇਕ ਸਵਿਫਟ ਕਾਰ ਉਸ ਦੇ ਨੇੜੇ ਆ ਕੇ ਰੁਕੀ। ਗੱਡੀ ਦੀ ਪਿਛਲੀ ਸੀਟ ’ਤੇ ਬੈਠੀਆਂ ਦੋ ਔਰਤਾਂ ਨੇ ਉਸ ਨੂੰ ਕਿਹਾ ਕਿ ਉਹ ਉਸ ਨੂੰ ਜਾਣਦੀਆਂ ਹਨ ਅਤੇ ਇਕ ਔਰਤ ਨੇ ਉਸ ਨੂੰ ਜੱਫੀ ਪਾਉਣ ਦੀ ਕੋਸ਼ਿਸ਼ ਕੀਤੀ ਤੇ ਉਸ ਨੂੰ ਕਾਰ ਦੇ ਅੰਦਰ ਖਿੱਚ ਲਿਆ ਅਤੇ ਉਸਦੀ ਬਾਂਹ ਵਿੱਚ ਪਾਇਆ ਸੋਨੇ ਦਾ ਕੜਾ ਕੱਟ ਲਿਆ। ਥਾਣਾ ਮੁਖੀ ਗਗਨਦੀਪ ਸਿੰਘ ਨੇ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Advertisement
Advertisement