ਮਹਿਲਾ ਹੈਰੋਇਨ ਸਣੇ ਕਾਬੂ
05:41 AM Apr 10, 2025 IST
ਪੱਤਰ ਪ੍ਰੇਰਕ
Advertisement
ਧਾਰੀਵਾਲ, 9 ਅਪਰੈਲ
ਥਾਣਾ ਧਾਰੀਵਾਲ ਦੀ ਪੁਲੀਸ ਨੇ 10 ਗ੍ਰਾਮ ਹੈਰੋਇਨ ਸਣੇ ਇਕ ਔਰਤ ਨੂੰ ਕਾਬੂ ਕਰਕੇ ਉਸ ਵਿਰੁੱਧ ਐੱਨਡੀਪੀਐੱਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਧਾਰੀਵਾਲ ਦੇ ਮੁਖੀ ਸਬ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਏਐੱਸਆਈ ਰਣਜੀਤ ਸਿੰਘ ਨੇ ਪੁਲੀਸ ਪਾਰਟੀ ਨਾਲ ਗਸ਼ਤ ਦੌਰਾਨ ਸ਼ਹਿਰ ਦੇ ਬਾਹਰਵਾਰ ਨੈਸ਼ਨਲ ਹਾਈਵੇਅ ਫਲਾਈਓਵਰ ਪੁਲ ਰਣੀਆ ਤੋਂ ਸ਼ੱਕ ਦੇ ਆਧਾਰ ’ਤੇ ਇਕ ਔਰਤ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਮੋਮੀ ਲਿਫਾਫੇ ਵਿੱਚੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਕੁਲਦੀਪ ਕੌਰ ਪਤਨੀ ਮਰਹੂਮ ਜੋਗਿੰਦਰ ਪਾਲ ਵਾਸੀ ਸੋਹਲ ਵਜੋਂ ਹੋਈ ਹੈ।
Advertisement
Advertisement