ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿੰਗਾਈ ਦੇ ਮੁੱਦੇ ’ਤੇ ਸਰਕਾਰ ਦੀ ਨਿੰਦਾ

02:32 PM Feb 07, 2023 IST

ਆਦਮਪੁਰ ਦੋਆਬਾ(ਜਲੰਧਰ): ਜ਼ਿਲ੍ਹਾ ਯੂਥ ਅਕਾਲੀ ਦਲ ਜਲੰਧਰ ਦੇ ਸ਼ਹਿਰੀ ਪ੍ਰਧਾਨ ਸੁਖਮਿੰਦਰ ਸਿੰਘ ਅਤੇ ਦਿਹਾਤੀ ਪ੍ਰਧਾਨ ਤਜਿੰਦਰ ਸਿੰਘ ਨਿੱਝਰ ਨੇ ਅੱਜ ਇਥੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਖੁਸ਼ਹਾਲ ਕਰਨ ਦੀ ਬਜਾਏ ਪੰਜਾਬ ਦੇ ਲੋਕਾਂ ‘ਤੇ ਆਰਥਿਕ ਬੋਝ ਪਾਉਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਦੀ ਮਿਸਾਲ ਤੇਲ ਅਤੇ ਦੁੱਧ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਤੋਂ ਮਿਲਦੀ ਹੈ। ਉਨ੍ਹਾਂ ਕਿਹਾ ਹੈ ਕਿ ਜਦੋ ਦੀ ਆਮ ਪਾਰਟੀ ਦੀ ਸਰਕਾਰ ਬਣੀ ਹੈ, ਉਸ ਸਮੇਂ ਤੋਂ ਪੰਜਾਬ ਦੇ ਹਲਾਤ ਦਿਨੋਂ ਦਿਨ ਖਰਾਬ ਹੁੰਦੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਆਗੂਆਂ ਨੇ ਸਰਕਾਰ ਬਨਣ ਤੋਂ ਪਹਿਲਾਂ ਪੰਜਾਬ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਆਏ ਦਿਨ ਹੁਣ ਓਵਰਡੋਜ਼ ਨਾਲ ਮੌਤਾਂ ਦਾ ਅੰਕੜਾ ਵੱਧ ਰਿਹਾ ਹੈ। ਇਸ ਮੌਕੇ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ ਨਿਰਵੈਰ ਸਿੰਘ ਸਾਜਨ, ਹਰਮਨਪ੍ਰੀਤ ਸਿੰਘ ਅਸਿਜਾ, ਗੁਰਪ੍ਰੀਤ ਸਿੰਘ ਸਚਦੇਵਾ ਤੇ ਹੋਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement