ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿੰਗਾ ਸਿੰਘ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

05:53 AM Apr 28, 2025 IST
featuredImage featuredImage
ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਅਹੁਦਾ ਸੰਭਾਲਦੇ ਹੋਏ ਮਹਿੰਗਾ ਸਿੰਘ ਬਰਾੜ।
ਗੁਰਨਾਮ ਸਿੰਘ ਚੌਹਾਨ
Advertisement

ਪਾਤੜਾਂ, 27 ਅਪਰੈਲ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਹਿੰਗਾ ਸਿੰਘ ਬਰਾੜ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਅਤੇ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ’ਚ ਮਾਰਕੀਟ ਕਮੇਟੀ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲ ਲਿਆ ਹੈ। ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਾਤੜਾਂ ਇਲਾਕੇ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਦਾ ਫ਼ੈਸਲਾ ਕੀਤਾ ਹੈ, ਬਹੁਤ ਜਲਦ ਮਾਡਲ ਅਨਾਜ ਮੰਡੀ ਮਿਲੇਗੀ। ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਦੀ ਇਹ ਮੰਗ ਬਹੁਤ ਜ਼ੋਰਦਾਰ ਢੰਗ ਨਾਲ ਉਠਾਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਕਰੀਬ 7000 ਕਰੋੜ ਰੁਪਏ ਦਿਹਾਤੀ ਵਿਕਾਸ ਫੰਡ ਨੂੰ ਗ਼ੈਰਕਾਨੂੰਨੀ ਤੌਰ ’ਤੇ ਨੱਪਿਆ ਹੋਇਆ ਹੈ ਜਿਸ ਲਈ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਦਿਹਾਤੀ ਖੇਤਰਾਂ ਦੀਆਂ ਸੜਕਾਂ ਦੇ ਨਿਰਮਾਣ ਲਈ 3500 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਉਨ੍ਹਾਂ ਨਵੇਂ ਬਣੇ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੂੰ ਸਲਾਹ ਦਿੱਤੀ ਕਿ ਜੇ ਉਹ ਪਰਮਾਤਮਾ ਦਾ ਓਟ ਆਸਰਾ ਲੈ ਕੇ ਲੋਕ ਸੇਵਾ ਕਰਦੇ ਰਹਿਣਗੇ ਤਾਂ ਤਰੱਕੀ ਉਨ੍ਹਾਂ ਦੇ ਕਦਮ ਛੂਹੇਗੀ। ਆਮ ਆਦਮੀ ਪਾਰਟੀ ਨੇ ਹਮੇਸ਼ਾ ਆਪਣੇ ਆਗੂਆਂ ਤੇ ਵਰਕਰਾਂ ਨੂੰ ਹੀ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਜਿੰਮੇਵਾਰੀ ਆੜ੍ਹਤੀਆਂ, ਕਿਸਾਨਾਂ ਤੇ ਮਜ਼ਦੂਰਾਂ ਸਮੇਤ ਹੋਰ ਸਬੰਧਤ ਧਿਰਾਂ ਨਾਲ ਜੁੜੀ ਹੋਈ ਅਹਿਮ ਜ਼ਿੰਮੇਵਾਰੀ ਹੈ। ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਆਖਿਆ ਕਿ ਪਾਰਟੀ ਨੇ ਹਮੇਸ਼ਾ ਹੀ ਆਪਣੇ ਵਰਕਰਾਂ ਦਾ ਮਾਣ ਸਤਿਕਾਰ ਕੀਤਾ ਹੈ। ਮਾਰਕੀਟ ਕਮੇਟੀ ਦੇ ਨਵੇਂ ਚੇਅਰਮੈਨ ਮਹਿੰਗਾ ਸਿੰਘ ਬਰਾੜ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਪੰਜਾਬ ਉਦਯੋਗਿਕ ਵਿਕਾਸ ਨਿਗਮ ਦੇ ਚੇਅਰਮੈਨ ਜਸਵੀਰ ਸਿੰਘ ਕੁਦਨੀ, ਬਲਕਾਰ ਸਿੰਘ ਗੱਜੂਮਾਜਰਾ, ਗੁਰਦੀਪ ਸਿੰਘ, ਜਰਨੈਲ ਮੰਨੂ ਤੇ ਡਾ. ਅਸ਼ੀਸ਼ਪਾਲ ਅਨੰਦ ਆਦਿ ਮੌਜੂਦ ਸਨ।

Advertisement

Advertisement