For the best experience, open
https://m.punjabitribuneonline.com
on your mobile browser.
Advertisement

ਮਹਿੰਦਰ ਭਗਤ ਨੇ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ

05:09 AM Dec 07, 2024 IST
ਮਹਿੰਦਰ ਭਗਤ ਨੇ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ
ਕੈਬਨਿਟ ਮੰਤਰੀ ਮਹਿੰਦਰ ਭਗਤ ਨੀਂਹ ਪੱਥਰ ਤੋਂ ਪਰਦਾ ਹਟਾਉਂਦੇ ਹੋਏ। -ਫੋਟੋ: ਪੰਜਾਬੀ ਟ੍ਰਿਬਿਊਨ
Advertisement

ਹਤਿੰਦਰ ਮਹਿਤਾ
ਜਲੰਧਰ, 6 ਦਸੰਬਰ
ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ 120 ਫੁੱਟੀ ਰੋਡ ’ਤੇ 1.15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਤਿ ਆਧੁਨਿਕ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਪ੍ਰੋਜੈਕਟ ਦਾ ਮੁੱਖ ਮੰਤਵ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਵਿਖੇ ਅੱਗ ਦੀਆਂ ਘਟਨਾਵਾਂ ਤੋਂ ਬਚਾਅ ਲਈ ਸੁਰੱਖਿਆ ਮਾਪਦੰਡਾਂ ਵਿੱਚ ਵਾਧਾ ਕਰਨਾ ਹੈ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਇਸ ਨਵੀਂ ਸਹੂਲਤ ਦੀ ਮਹੱਤਤਾ ਬਾਰੇ ਬੋਲਦਿਆਂ ਦੱਸਿਆ ਕਿ ਇਸ ਨਾਲ ਅੱਗ ਲੱਗਣ ਦੀਆਂ ਦੁਰਘਨਾਵਾਂ ’ਤੇ ਤੁਰੰਤ ਕਾਬੂ ਪਾਉਣ ਲਈ ਸਮੇਂ ਸਿਰ ਪਹੁੰਚਿਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਫਾਇਰ ਸਟੇਸ਼ਨ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੇ ਵਾਸੀਆਂ ਲਈ ਤੋਹਫ਼ਾ ਹੈ। ਉਨ੍ਹਾਂ ਦੱਸਿਆ ਕਿ ਇਸ ਫਾਇਰ ਸਟੇਸ਼ਨ ਵਿਖੇ ਅੱਗ ’ਤੇ ਕਾਬੂ ਪਾਉਣ ਵਾਲੇ ਵਾਹਨਾਂ ਨੂੰ ਰੱਖਿਆ ਜਾਵੇਗਾ ਅਤੇ ਇਸ ਦੇ ਅਗਲੇ ਚਾਰ ਮਹੀਨਿਆਂ ਵਿੱਚ ਮੁਕੰਮਲ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਕਾਬੂ ਪਾਉਣ ਲਈ ਵਾਹਨਾਂ ਨੂੰ ਦੂਰ ਤੋਂ ਆਉਣਾ ਪੈਂਦਾ ਸੀ। ਉਨ੍ਹਾਂ ਲੋਕਾਂ ਨੂੰ ਵਿਸ਼ਵਾਸ ਦੁਆਇਆ ਕਿ ਸ਼ਹਿਰ ਵਿੱਚ ਸਹੂਲਤਾਂ ਨੂੰ ਵਧਾਉਣ ਲਈ ਲੋੜੀਂਦੇ ਫੰਡ ਪਹਿਲਾਂ ਹੀ ਜਾਰੀ ਕੀਤੇ ਗਏ ਹਨ। ਇਸ ਮੌਕੇ ਪਵਨ ਹੰਸ, ਹਰਸਿਮਰਨ ਸਿੰਘ ਬੰਟੀ, ਅਜੈ ਕੌਲ ਅਤੇ ਹੋਰਨਾਂ ਸਖਸ਼ੀਅਤਾਂ ਵਲੋਂ ਵੀ ਸਰਕਾਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ।

Advertisement

Advertisement
Advertisement
Author Image

Charanjeet Channi

View all posts

Advertisement