ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਹਿੰਦਵਾਣੀ ਤੇ ਭਡਿਆਰ ਵਿੱਚ ਪਾਣੀ ਦੀ ਸਪਲਾਈ ਠੱਪ

04:28 AM May 10, 2025 IST
featuredImage featuredImage

ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 9 ਮਈ
ਇਲਾਕਾ ਬੀਤ ’ਚ ਪੈਂਦੇ ਪਿੰਡਾਂ ਮਹਿੰਦਵਾਣੀ ਅਤੇ ਭਡਿਆਰ ਵਿੱਚ ਬੀਤੇ ਪੰਜ-ਛੇ ਦਿਨਾਂ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਠੱਪ ਹੋਣ ਕਾਰਨ ਲੋਕ ਪੀਣ ਵਾਲੇ ਪਾਣੀ ਦੀ ਬੂੰਦ-ਬੂੰਦ ਨੂੰ ਤਰਸ ਰਹੇ ਹਨ। ਇਸ ਸਬੰਧੀ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਇਸ ਗਰਮੀ ਦੇ ਮੌਸਮ ਵਿੱਚ ਜਦੋਂਕਿ ਪਾਣੀ ਦੀ ਖ਼ਪਤ ਸਿਖਰਾਂ ’ਤੇ ਹੁੰਦੀ ਹੈ। ਅਜਿਹੇ ਸਮੇਂ ਵਿੱਚ ਪੰਜਾਬ ਜਨ ਸਿਹਤ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਮੱਸਿਆਵਾਂ ਖੜ੍ਹੀਆਂ ਕਰਨ ਕਾਰਨ ਪਿੰਡ ਵਾਸੀ ਪ੍ਰੇਸ਼ਾਨ ਹਨ। ਇੱਕ ਪਾਸੇ ਭਾਰਤ-ਪਾਕਿਸਤਾਨ ਦੇ ਦਿਨੋ-ਦਿਨ ਵਧ ਰਹੇ ਤਣਾਅ ਤੋਂ ਲੋਕ ਪ੍ਰੇਸ਼ਾਨ ਹਨ, ਦੂਜੇ ਪਾਸੇ ਪੀਣ ਵਾਲੇ ਪਾਣੀ ਨੂੰ ਲੋਕ ਤਰਸ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਤੁਰੰਤ ਪਾਣੀ ਸਪਲਾਈ ਚਾਲੂ ਕੀਤੀ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮਸਲਾ ਹੱਲ ਨਾ ਹੋਇਆ ਤਾਂ ਐਕਸੀਅਨ ਦਫ਼ਤਰ ਗੜ੍ਹਸ਼ੰਕਰ ਦਾ ਘਿਰਾਓ ਕੀਤਾ ਜਾਵੇਗਾ।ਜਿਸ ਦੀ ਜਿੰਮੇਵਾਰੀ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ। ਜ਼ਿਕਰਯੋਗ ਹੈ ਕਿ ਇਨ੍ਹਾਂ ਪਿੰਡਾਂ ਦੀ ਸਪਲਾਈ ਪਿੰਡ ਰਾਮਪੁਰ ਬਿਲੜੋਂ ਤੋਂ ਚੱਲਦੀ ਹੈ। ਇਸ ਸਬੰਧੀ ਜਲ ਸਪਲਾਈ ਸੇਨੀਟੇਸ਼ਨ ਵਿਭਾਗ ਦੇ ਐੱਸਡੀਓ ਅਰਵਿੰਦ ਸੈਣੀ ਨਾਲ ਸੰਪਰਕ ਕਰਨ ਤੇ ਉਨ੍ਹਾਂ ਕਿਹਾ ਕਿ ਪੰਪ ਦੀ ਖ਼ਰਾਬੀ ਸੀ ਜਿਸਨੂੰ ਠੀਕ ਕਰਵਾ ਲਿਆ ਹੈ ਜਲਦੀ ਹੀ ਪਾਣੀ ਮਿਲ ਜਾਵੇਗਾ। ਇਸ ਮੌਕੇ ਪਿੰਡ ਵਾਸੀ ਰਾਣਾ ਜਗਰੂਪ ਸਿੰਘ, ਬਲਵੀਰ ਸਿੰਘ, ਦਵਿੰਦਰ ਰਾਣਾ, ਕੁਲਭੂਸ਼ਨ ਕੁਮਾਰ ਮਹਿੰਦਵਾਣੀ, ਵਿਜੈ ਕੁਮਾਰ ਸ਼ਰਮਾ, ਰਾਮ ਕੁਮਾਰ, ਰਾਣਾ ਸੁਭਾਸ਼, ਸ਼ਾਮ ਸਿੰਘ, ਯੁੱਧਵੀਰ ਸਿੰਘ, ਗੁਰਦੀਪ ਸਿੰਘ ਸਾਬਕਾ ਪੰਚ ਆਦਿ ਹਾਜ਼ਰ ਸਨ।

Advertisement

Advertisement