ਮਹਿੰਦੀਪੁਰ ’ਚ ਮਿੱਟੀ ਦੀ ਪਰਖ ਸਬੰਧੀ ਕੈਂਪ
04:10 AM May 25, 2025 IST
ਖੰਨਾ: ਮੁੱਖ ਖੇਤੀਬਾੜੀ ਅਫ਼ਸਰ ਲੁਧਿਆਣਾ ਡਾ. ਗੁਰਦੀਪ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਪਿੰਡ ਮਹਿੰਦੀਪੁਰ ਵਿੱਚ ਮਿੱਟੀ ਦੇ ਸੈਂਪਲ ਭਰਨ ਦੀ ਸ਼ੁਰੂਆਤ ਕੀਤੀ ਗਈ। ਇਸ ਸਬੰਧੀ ਖੇਤੀਬਾੜੀ ਅਫ਼ਸਰ ਡਾ. ਪ੍ਰਦੀਪ ਸਿੰਘ ਟਿਵਾਣਾ ਅਤੇ ਗੁਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਮਿੱਟੀ ਦੀ ਪਰਖ ਕਰਵਾਉਣ ਦੇ ਫਾਇਦਿਆਂ ਸਬੰਧੀ ਜਾਣਕਾਰੀ ਦਿੰਦਿਆਂ ਸੈਂਪਲ ਭਰਨ ਦੇ ਤਰੀਕੇ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮਿੱਟੀ ਦੀ ਪਰਖ ਕਰਵਾਉਂਦੇ ਹਾਂ ਤਾਂ ਸਾਨੂੰ ਖੇਤ ਵਿੱਚ ਸਹੀ ਮਾਤਰਾ ਵਿੱਚ ਖਾਦਾਂ ਪਾਉਣ ਸਬੰਧੀ ਪਤਾ ਲੱਗਦਾ ਹੈ ਅਤੇ ਬੇਲੋੜੀਆਂ ਖਾਦਾਂ ਤੇ ਦਵਾਈਆਂ ਤੋਂ ਬਚਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਖੇਤੀ ਖਰਚੇ ਘਟਦੇ ਹਨ। ਲੋੜ ਤੋਂ ਵੱਧ ਖੇਤ ਵਿੱਚ ਪਾਈ ਖਾਦ ਕੀੜੇ ਮਕੌੜਿਆਂ ਤੇ ਬਿਮਾਰੀਆਂ ਨੂੰ ਸੱਦਾ ਦਿੰਦੀ ਹੈ। ਇਸ ਮੌਕੇ ਕਿਸਾਨ ਸ਼ੇਰ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ, ਬਲਦੇਵ ਸਿੰਘ, ਭੁਪਿੰਦਰ ਸਿੰਘ, ਸਰਪੰਚ ਸੁਰਜੀਤ ਸਿੰਘ, ਗਗਨਦੀਪ ਸਿੰਘ, ਅਵਜੋਤ ਸਿੰਘ, ਧਰਮਿੰਦਰ ਸਿੰਘ ਤੇ ਚਰਨਜੀਤ ਸਿੰਘ ਹਾਜ਼ਰ ਸਨ।-ਨਿੱਜੀ ਪੱਤਰ ਪ੍ਰੇਰਕ
Advertisement
Advertisement