ਮਾਂਗਟ ਪਰਿਵਾਰ ਕਾਂਗਰਸ ’ਚ ਸ਼ਾਮਲ
05:28 AM Jun 16, 2025 IST
ਅਮਲੋਹ: ਪਿੰਡ ਲਾਡਪੁਰ ਸਮਸ਼ਪੁਰ ਵਿੱਚ ਕੁਲਵਿੰਦਰ ਸਿੰਘ ਮਾਂਗਟ ਨੇ ਆਪਣੇ ਪਰਿਵਾਰ ਸਣੇ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਸਾਬਕਾ ਮੰਤਰੀ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਅਗਵਾਈ ਵਿੱਚ ਪਰਿਵਾਰ ਸਣੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸਾਬਕਾ ਮੰਤਰੀ ਨੇ ਦਸਿਆ ਕਿ ਰੋਜ਼ਾਨਾ ਦਰਜਨਾਂ ਪਰਿਵਾਰ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਕੁਲਵਿੰਦਰ ਕੌਰ, ਜਗਜੀਤ ਸਿੰਘ, ਇਕਬਾਲਪ੍ਰੀਤ ਸਿੰਘ, ਕਮਲਜੀਤ ਸਿੰਘ, ਚਰਨ ਸਿੰਘ, ਮੁਖਤਿਆਰ ਸਿੰਘ, ਨਰਿੰਦਰ ਸਿੰਘ, ਜਰਨੈਲ ਸਿੰਘ, ਦਰਸ਼ਨ ਸਿੰਘ, ਨਾਜਰ ਸਿੰਘ, ਮਹਿੰਦਰ ਸਿੰਘ, ਸੁਖਵਿੰਦਰ ਸਿੰਘ ਸੁੱਖਾ, ਅਮਰੀਕ ਸਿੰਘ, ਜਸਵਿੰਦਰ ਸਿੰਘ ਬਿੰਦਾ, ਦਵਿੰਦਰ ਸਿੰਘ, ਕਰਮ ਸਿੰਘ ਪੁਰੀ, ਅੱਛਰ ਸਿੰਘ, ਜੁਗਰਾਜ ਸਿੰਘ, ਹਰਚੰਦ ਸਿੰਘ ਸਮਸ਼ਪੁਰ, ਬਿੱਕਰ ਸਿੰਘ ਦੀਵਾ, ਹਰਪ੍ਰੀਤ ਸਿੰਘ ਗੁਰਧਨਪੁਰ ਅਤੇ ਜੱਗੀ ਬੜੈਚਾ ਹਾਜ਼ਰ ਸਨ। -ਪੱਤਰ ਪ੍ਰੇਰਕ
Advertisement
Advertisement
Advertisement