ਮਾਂਗਟ ਸੀਨੀਅਰ ਸਿਟੀਜ਼ਨ ਕੌਂਸਲ ਦੇ ਪ੍ਰਧਾਨ ਬਣੇ
05:33 AM Jun 11, 2025 IST
ਚਮਕੌਰ ਸਾਹਿਬ: ਸੀਨੀਅਰ ਸਿਟੀਜ਼ਨ ਕੌਂਸਲ ਦੀ ਜਨਰਲ ਬਾਡੀ ਦੀ ਮੀਟਿੰਗ ਕੈਪਟਨ ਹਰਪਾਲ ਸਿੰਘ ਸੰਧੂਆਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਸਰਬਸੰਮਤੀ ਨਾਲ ਸਾਬਕਾ ਪ੍ਰਿੰਸੀਪਲ ਅਜਾਇਬ ਸਿੰਘ ਮਾਂਗਟ ਨੂੰ ਕੌਂਸਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ, ਕਿਉਂਕਿ ਪਹਿਲੇ ਪ੍ਰਧਾਨ ਕੈਪਟਨ ਹਰਪਾਲ ਸਿੰਘ ਵੱਲੋਂ ਸਿਹਤ ਠੀਕ ਨਾ ਰਹਿਣ ਕਰਕੇ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਗਿਆ। ਨਵੇਂ ਚੁਣੇ ਗਏ ਪ੍ਰਧਾਨ ਸ੍ਰੀ ਮਾਂਗਟ ਨੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੌਂਸਲ ਵਿੱਚ ਹੋਰ ਨਵੇਂ ਮੈਂਬਰਾਂ ਦੀ ਭਰਤੀ ਕਰਕੇ ਕੌਂਸਲ ਨੂੰ ਮਜ਼ਬੂਤ ਕੀਤਾ ਜਾਵੇਗਾ ਅਤੇ ਸੀਨੀਅਰ ਸਿਟੀਜ਼ਨਾਂ ਦੀਆਂ ਮੰਗਾਂ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਕੈਪਟਨ ਗੁਰਦੇਵ ਸਿੰਘ, ਸੁਰਿੰਦਰਜੀਤ ਵਰਮਾ,ਪਵਨ ਕੁਮਾਰ, ਸੂਬੇਦਾਰ ਰਘਵੀਰ ਸਿੰਘ, ਬਾਰਾ ਸਿੰਘ ਕੰਗ,ਮੋਹਨ ਸਿੰਘ ਅਤੇ ਮਲਕੀਤ ਸਿੰਘ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement
Advertisement