ਮਾਂ ਵੱਲੋਂ ਨਸ਼ੇ ਲਈ ਪੈਸੇ ਨਾ ਦੇਣ ’ਤੇ ਨੌਜਵਾਨ ਨੇ ਫ਼ਾਹਾ ਲਿਆ
05:48 AM Apr 10, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 9 ਅਪਰੈਲ
ਇੱਥੋਂ ਦੇ ਗਾਂਧੀ ਨਗਰ ਇਲਾਕੇ ਵਿੱਚ ਜਦੋਂ ਮਾਂ ਨੇ ਪੁੱਤਰ ਨੂੰ ਨਸ਼ੇ ਕਰਨ ਲਈ ਪੈਸੇ ਨਾ ਦਿੱਤੇ ਤਾਂ ਉਸ ਨੇ ਫਾਹਾ ਲੈ ਲਿਆ। ਮ੍ਰਿਤਕ ਦੀ ਪਛਾਣ ਵਿਨੈ ਕੁਮਾਰ (20) ਵਜੋਂ ਹੋਈ ਹੈ। ਥਾਣਾ ਡਿਵੀਜ਼ਨ ਚਾਰ ਦੀ ਪੁਲੀਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਜਾਂਚ ਅਧਿਕਾਰੀ ਏਐੱਸਆਈ ਸੋਮਨਾਥ ਨੇ ਦੱਸਿਆ ਕਿ ਵਿਨੈ ਕੁਮਾਰ ਨਸ਼ੇੜੀ ਸੀ।ਪਰਿਵਾਰ ਦੀ ਹਾਲਤ ਵੀ ਬਹੁਤੀ ਚੰਗੀ ਨਹੀਂ ਸੀ, ਜਿਸ ਕਾਰਨ ਪਰਿਵਾਰਕ ਮੈਂਬਰਾਂ ਨੇ ਉਸ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਕਿਹਾ। ਬੁੱਧਵਾਰ ਸਵੇਰੇ ਵੀ ਵਿਨੈ ਨੇ ਆਪਣੀ ਮਾਂ ਤੋਂ ਪੈਸੇ ਮੰਗੇ ਸਨ ਤਾਂ ਜੋ ਉਹ ਨਸ਼ੇ ਦਾ ਸੇਵਨ ਕਰ ਸਕੇ। ਉਸ ਦੀ ਮਾਂ ਨੇ ਉਸ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਕਮਰੇ ਵਿੱਚ ਜਾ ਕੇ ਫ਼ਾਹਾ ਲੈ ਲਿਆ। ਪਰਿਵਾਰਕ ਮੈਂਬਰ ਉਸ ਨੂੰ ਹੇਠਾਂ ਉਤਾਰਿਆ ਅਤੇ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement