ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਓਵਾਦੀਆਂ ਤੇ ਆਦਿਵਾਸੀਆਂ ਦੇ ਕਤਲਾਂ ਵਿਰੁੱਧ ਕਨਵੈਨਸ਼ਨ

05:33 PM Jul 01, 2025 IST
featuredImage featuredImage
ਕਨਵੈਨਸ਼ਨ ਦੌਰਾਨ ਵਿਚਾਰ ਸੁਣਦੇ ਹੋਏ ਆਗੂ।

ਲਾਜਵੰਤ ਸਿੰਘ
ਨਵਾਂਸ਼ਹਿਰ, 30 ਜੂਨ
ਅੱਜ ਜਨਤਕ ਜਥੇਬੰਦੀਆਂ ਦੇ ਸਹਿਯੋਗ ਨਾਲ ਸ਼ਹੀਦ ਮਲਕੀਤ ਚੰਦ ਮੇਹਲੀ ਭਵਨ, ਬੰਗਾ ਰੋਡ ਨਵਾਂਸ਼ਹਿਰ ਵਿੱਚ ਛੱਤੀਸਗੜ੍ਹ ਵਿੱਚ ਮੋਦੀ ਸਰਕਾਰ ਵੱਲੋਂ ਆਦਿਵਾਸੀਆਂ ਅਤੇ ਮਾਓਵਾਦੀਆਂ ਦੇ ਕੀਤੇ ਜਾ ਰਹੇ ਕਤਲਾਂ ਵਿਰੁੱਧ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਬੈਂਸ, ਸਤੀਸ਼ ਕੁਮਾਰ, ਸਤਪਾਲ ਸਲੋਹ, ਸਤਨਾਮ ਸਿੰਘ ਗੁਲਾਟੀ ਤੇ ਕੁਲਵਿੰਦਰ ਸਿੰਘ ਵੜੈਚ ਨੇ ਕੀਤੀ। ਸ਼ੁਰੂਆਤ ਵਿੱਚ ਏਟਕ ਦੇ ਆਗੂ ਅਤੇ ਜਮਹੂਰੀ ਅਧਿਕਾਰ ਸਭਾ ਨਵਾਂਸ਼ਹਿਰ ਦੇ ਮੈਂਬਰ ਸੁਤੰਤਰ ਕੁਮਾਰ ਅਤੇ ਇਫਟੂ ਦੇ ਸੂਬਾ ਜਨਰਲ ਸਕੱਤਰ ਰਾਜ ਸਿੰਘ ਮਲੋਟ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ।
ਕਨਵੈਨਸ਼ਨ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਐਡਵੋਕੇਟ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਛੱਤੀਸਗੜ੍ਹ ਵਿੱਚ ਆਦਿਵਾਸੀਆਂ ਅਤੇ ਮਾਓਵਾਦੀਆਂ ਉੱਤੇ ਕੀਤੇ ਜਾ ਰਹੇ ਹਮਲਿਆਂ ਦਾ ਅਰਥ ਜਲ, ਜੰਗਲ, ਜ਼ਮੀਨ ਅਤੇ ਕੁਦਰਤੀ ਖਜ਼ਾਨਿਆਂ ਨੂੰ ਕਾਰਪੋਰੇਟਾਂ ਨੂੰ ਲੁਟਾਉਣਾ ਹੈ। ਇਸ ਜਬਰ ਅਤੇ ਲੁੱਟ ਵਿਰੁੱਧ ਜੋ ਵੀ ਆਵਾਜ਼ ਉੱਠਦੀ ਹੈ ਉਸ ਆਵਾਜ਼ ਨੂੰ ਦਬਾਉਣਾ ਹੈ, ਜੋ ਵੀ ਕਲਮ ਚੱਲਦੀ ਹੈ ਉਸਨੂੰ ਤੋੜਨਾ ਹੈ, ਜੋ ਵੀ ਰਾਏ ਲਾਮਬੰਦ ਹੁੰਦੀ ਹੈ ਉਸ ਉੱਤੇ ਜਬਰ ਦਾ ਕੁਹਾੜਾ ਚਲਾਉਣਾ ਹੈ। ਇਸ ਤਰ੍ਹਾਂ ਕਰਕੇ ਮੋਦੀ ਸਰਕਾਰ ਖੁਦ ਹੀ ਸੰਵਿਧਾਨਕ ਅਤੇ ਜਮਹੂਰੀ ਕਦਰਾਂ ਕੀਮਤਾਂ ਨੂੰ ਆਪਣੇ ਪੈਰਾਂ ਹੇਠ ਦਰੜ ਰਹੀ ਹੈ। 50 ਸਾਲ ਪਹਿਲਾਂ ਦੇਸ਼ ਵਿਚ ਲਾਈ ਗਈ ਐਮਰਜੈਂਸੀ ਦੇ ਦਿਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਹਾਕਮ ਜਮਾਤਾਂ ਦਾ ਆਰਥਿਕ ਸੰਕਟ ਸੀ ਜਿਸ ਕਾਰਨ ਉਸ ਸਮੇਂ ਇੰਦਰਾ ਗਾਂਧੀ ਦੀ ਸਰਕਾਰ ਨੇ ਦੇਸ਼ ਉੱਪਰ ਐਮਰਜੈਂਸੀ ਠੋਸੀ। ਅੱਜ ਵੀ ਆਰਥਿਕ ਸੰਕਟ ਵਿਕਰਾਲ ਰੂਪ ਧਾਰ ਚੁੱਕਾ ਹੈ ਅਤੇ ਮੋਦੀ ਸਰਕਾਰ ਫਾਸ਼ੀਵਾਦੀ ਰਾਹ ਉੱਪਰ ਚੱਲ ਰਹੀ ਹੈ। ਇਸ ਮੌਕੇ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਇਫਟੂ ਦੇ ਸੂਬਾ ਪ੍ਰਧਾਨ ਕੁਲਵਿੰਦਰ ਸਿੰਘ ਵੜੈਚ, ਡੀ.ਟੀ.ਐਫ ਦੇ ਸੂਬਾਈ ਆਗੂ ਮੁਕੇਸ਼ ਕੁਮਾਰ, ਮੁਲਾਜ਼ਮ ਆਗੂ ਜਸਵੀਰ ਮੋਰੋਂ ਨੇ ਵੀ ਸੰਬੋਧਨ ਕੀਤਾ। ਸਰਬਜੀਤ ਮੰਗੂਵਾਲ ਅਤੇ ਹਰੀ ਰਾਮ ਰਸੂਲਪੁਰੀ ਨੇ ਇਨਕਲਾਬੀ ਗੀਤ ਪੇਸ਼ ਕੀਤੇ। ਮੰਚ ਸੰਚਾਲਨ ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਸਕੱਤਰ ਜਸਬੀਰ ਦੀਪ ਨੇ ਕੀਤਾ।

Advertisement

 

Advertisement
Advertisement