ਮਾਛੀਵਾੜਾ ਮੰਡੀ ’ਚ ਕਣਕ ਦੀ ਆਮਦ ਤੇਜ਼
07:50 AM Apr 17, 2025 IST
ਮਾਛੀਵਾੜਾ: ਸਥਾਨਕ ਅਨਾਜ ਮੰਡੀ ਵਿਚ ਕਣਕ ਦੀ ਆਮਦ ਤੇਜ਼ ਹੋ ਗਈ ਹੈ ਅਤੇ ਖਰੀਦ ਏਜੰਸੀਆਂ ਵਲੋਂ ਜਿੱਥੇ ਖਰੀਦ ਦਾ ਕੰਮ ਬੜੇ ਸੁਚਾਰੂ ਢੰਗ ਨਾਲ ਚਲਾਇਆ ਜਾ ਰਿਹਾ ਹੈ ਉੱਥੇ ਫਸਲ ਦੀ ਲਿਫਟਿੰਗ ਵੀ ਸ਼ੁਰੂ ਹੋ ਗਈ। ਸੱਚਾ ਸੌਦਾ ਆੜ੍ਹਤੀ ਐਸੋਸ਼ੀਏਸ਼ਨ ਦੇ ਪ੍ਰਧਾਨ ਮੋਹਿਤ ਕੁੰਦਰਾ ਨੇ ਮਾਛੀਵਾੜਾ ਅਨਾਜ ਮੰਡੀ ਵਿਚ ਲਿਫਟਿੰਗ ਦਾ ਕੰਮ ਸ਼ੁਰੂ ਕਰਵਾਇਆ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ਮਾਛੀਵਾੜਾ ਮੰਡੀ ਵਿਚ ਖਰੀਦ ਤੇ ਲਿਫਟਿੰਗ ਦਾ ਕੰਮ ਬੜੀ ਤੇਜ਼ੀ ਨਾਲ ਹੋ ਰਿਹਾ ਹੈ ਅਤੇ ਜਿਹੜਾ ਵੀ ਕਿਸਾਨ ਸੁੱਕੀ ਫਸਲ ਲਿਆ ਹੈ ਉਸਦੀ ਤੁਰੰਤ ਖਰੀਦ ਕੀਤੀ ਜਾ ਰਹੀ ਹੈ। -ਪੱਤਰ ਪ੍ਰੇਰਕ
Advertisement
Advertisement
Advertisement