ਮਾਝਾ ਦੇ ਸਾਬਕਾ ਅਕਾਲੀ ਸਰਪੰਚ ਸਣੇ ਦਰਜਨ ਪਰਿਵਾਰ ਕਾਂਗਰਸ ’ਚ ਸ਼ਾਮਲ
ਭਵਾਨੀਗੜ੍ਹ, 8 ਮਈ
ਇੱਥੋਂ ਨੇੜਲੇ ਪਿੰਡ ਮਾਝਾ ਦੇ ਸਾਬਕਾ ਅਕਾਲੀ ਸਰਪੰਚ ਸ਼ਮਸ਼ੇਰ ਸਿੰਘ ਸਮੇਤ ਇੱਕ ਦਰਜਨ ਦੇ ਕਰੀਬ ਪਰਿਵਾਰ ਅੱਜ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਦੀ ਮੌਜੂਦਗੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਦੇ ਕਾਰਜਕਾਲ ਮੌਕੇ ਕੀਤੇ ਵਿਕਾਸ ਕਾਰਜਾਂ ਨੂੰ ਯਾਦ ਕਰ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਪਰਿਵਾਰ ਵਿੱਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ।
ਇਸ ਮੌਕੇ ਸਾਬਕਾ ਸਰਪੰਚ ਸਮਸ਼ੇਰ ਸਿੰਘ, ਕਰਮ ਸਿੰਘ, ਸਤਿਗੁਰ ਸਿੰਘ ਸਾਬਕਾ ਪੰਚ, ਕਰਮਜੀਤ ਸਿੰਘ, ਪ੍ਰਗਟ ਸਿੰਘ ਪੱਗਾ, ਹਰਦੀਪ ਸਿੰਘ ਬੁੱਟਰ, ਗੁਰਸੇਵਕ ਸਿੰਘ ਸੇਬੀ ਸਾਬਕਾ ਪੰਚ, ਪਰਮਿੰਦਰ ਸਿੰਘ, ਸੰਦੀਪ ਸਿੰਘ, ਰਮਨਦੀਪ ਸਿੰਘ, ਹਰਪਾਲ ਸਿੰਘ ਪਾਲ, ਬਲਵਿੰਦਰ ਸਿੰਘ ਸਾਬਕਾ ਪੰਚ, ਭਰਭੂਰ ਸਿੰਘ, ਗੁਰਪ੍ਰੀਤ ਸਿੰਘ, ਹਰਵਿੰਦਰ ਸਿੰਘ ਸਮੇਤ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਜਗਤਾਰ ਨਮਾਦਾ, ਰਣਜੀਤ ਤੂਰ, ਰਣਜੀਤ ਕੌਰ ਬਦੇਸ਼ਾ, ਗੁਰਦੀਪ ਸਿੰਘ ਘਰਾਚੋਂ ਬਲਾਕ ਪ੍ਰਧਾਨ, ਗੁਰਪ੍ਰੀਤ ਕੰਧੋਲਾ, ਚਾਂਦੀ ਰਾਮ ਨਕਟੇ ਸਣੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਮੌਜੂਦ ਸਨ।