ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਣੂੰਕੇ ਵੱਲੋਂ ਤਿੰਨ ਰੋਜ਼ਾ ਚਕਰ ਖੇਡ ਮੇਲੇ ਦਾ ਉਦਘਾਟਨ

06:55 AM Jan 04, 2025 IST
ਫੁਟਬਾਲ ਟੀਮ ਨਾਲ ਜਾਣ-ਪਛਾਣ ਕਰਦੇ ਹੋਏ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ।
ਜਸਬੀਰ ਸਿੰਘ ਸ਼ੇਤਰਾਜਗਰਾਉਂ, 3 ਜਨਵਰੀ
Advertisement

ਨੇੜਲੇ ਪਿੰਡ ਚਕਰ ਦੀ ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਵੱਲੋਂ ਤਿੰਨ ਰੋਜ਼ਾ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਪੰਜ ਜਨਵਰੀ ਤੱਕ ਚੱਲਣ ਵਾਲੀਆਂ ਇਨ੍ਹਾਂ ਖੇਡਾਂ ਦਾ ਉਦਘਾਟਨ ਅੱਜ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੂੰਕੇ ਨੇ ਕੀਤਾ ਅਤੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ। ਵਿਧਾਇਕਾ ਨੇ ਕਿਹਾ ਕਿ ਖੇਡਾਂ ਜਿੱਥੇ ਮਨੋਰੰਜਨ ਦਾ ਵਧੀਆ ਸਾਧਨ ਹਨ, ਉਥੇ ਹੀ ਖੇਡਾਂ ਮਨੁੱਖ ਦਾ ਮਾਨਸਿਕ, ਸਰੀਰਕ ਤੇ ਬੌਧਿਕ ਵਿਕਾਸ ਵੀ ਕਰਦੀਆਂ ਹਨ। ਇਸ ਲਈ ਜੇਕਰ ਨੌਜਵਾਨਾਂ ਨੂੰ ਬਾਲ ਅਵਸਥਾ ਤੋਂ ਹੀ ਖੇਡਾਂ ਨਾਲ ਜੋੜਿਆ ਜਾਵੇ ਤਾਂ ਉਨ੍ਹਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਬਚਾਉਣ ਦੇ ਨਾਲ ਨਾਲ ਨਸ਼ਿਆਂ ਦੀ ਦਲਦਲ ਤੋਂ ਵੀ ਬਚਾਇਆ ਜਾ ਸਕਦਾ ਹੈ।

ਇਸ ਤਰ੍ਹਾਂ ਕਰਕੇ ਸੋਹਣੇ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ। ਖੇਡਾਂ ਨਾਲ ਇਨਸਾਨ ਵਿੱਚ ਅਨੁਸ਼ਾਸ਼ਨ ਅਤੇ ਭਾਈਚਾਰੇ ਦੀ ਭਾਵਨਾ ਵਧਦੀ ਹੈ ਅਤੇ ਮਨ ਪ੍ਰਸੰਨ ਰਹਿੰਦਾ ਹੈ। ਮਾਣੂੰਕੇ ਨੇ ਇਲਾਕੇ ਦੇ ਲੋਕਾਂ ਨੂੰ ਪਿੰਡ ਚਕਰ ਦੇ ਵਾਸੀਆਂ ਤੋਂ ਪ੍ਰੇਰਨਾ ਲੈਣ ਲਈ ਕਿਹਾ। ਅਜਮੇਰ ਸਿੰਘ ਸਿੱਧੂ ਨੂੰ ਸਮਰਪਿਤ ਇਨ੍ਹਾਂ ਖੇਡਾਂ ਦੌਰਾਨ ਫੁਟਬਾਲ ਅੰਡਰ-12, ਅੰਡਰ-15 ਅਤੇ ਅੰਡਰ-19 ਦੇ ਮੁਕਾਬਲੇ ਹੋਣਗੇ। ਅੰਡਰ-12 ਦੇ ਮੁਕਾਬਲੇ ਵਿੱਚ ਪਹਿਲਾ ਇਨਾਮ 11 ਹਜ਼ਾਰ ਤੇ ਦੂਜਾ 9100 ਰੁਪਏ ਹੋਵੇਗਾ ਤੇ ਬੈਸਟ ਖਿਡਾਰੀ ਨੂੰ ਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ ਅੰਡਰ-15 ਦੇ ਮੁਕਾਬਲੇ ਵਿੱਚ ਪਹਿਲਾ ਇਨਾਮ 17 ਹਜ਼ਾਰ ਤੇ ਦੂਜਾ 15 ਹਜ਼ਾਰ ਰੁਪਏ ਹੋਵੇਗਾ ਤੇ ਬੈਸਟ ਖਿਡਾਰੀ ਨੂੰ ਸਾਈਕਲ ਨਾਲ ਸਨਮਾਨਿਆ ਜਾਵੇਗਾ। ਇਸ ਤੋਂ ਇਲਾਵਾ ਅੰਡਰ-19 ਦੇ ਮੁਕਾਬਲੇ ਵਿੱਚ ਪਹਿਲਾ ਇਨਾਮ 21 ਹਜ਼ਾਰ ਤੇ ਦੂਜਾ 19 ਹਜ਼ਾਰ ਰੁਪਏ ਹੋਵੇਗਾ ਤੇ ਬੈਸਟ ਖਿਡਾਰੀ ਨੂੰ ਸਾਈਕਲ ਨਾਲ ਸਨਮਾਨਿਤ ਕੀਤਾ ਜਾਵੇਗਾ। ਇਹਨਾਂ ਸਾਰੇ ਵਰਗਾਂ ਵਿੱਚ 8-8 ਟੀਮਾਂ ਹਿੱਸਾ ਲੈ ਰਹੀਆਂ ਹਨ। ਇਸ ਮੌਕੇ ਪਿੰਡ ਚਕਰ ਦੇ ਸਰਪੰਚ ਸੋਹਣ ਸਿੰਘ, ਨੰਬਰਦਾਰ ਚਮਕੌਰ ਸਿੰਘ, ਪ੍ਰਧਾਨ ਬੇਅੰਤ ਸਿੰਘ ਤੇ ਪ੍ਰਬੰਧਕ ਕਮੇਟੀ ਵੱਲੋਂ ਮਾਣੂੰਕੇ ਨੂੰ ਸਨਮਾਨਿਤ ਵੀ ਕੀਤਾ ਗਿਆ। ਉਦਘਾਟਨ ਮੌਕੇ ਹਰਜਿੰਦਰ ਸਿੰਘ ਹੈਪੀ, ਗੁਰਦੀਪ ਸਿੰਘ ਭੁੱਲਰ, ਜਸਵਿੰਦਰ ਸਿੰਘ, ਸੁੱਖਾ ਬਾਠ, ਗੁਰਦੇਵ ਸਿੰਘ ਜੈਦ, ਸਵਰਨ ਸਿੰਘ ਸਿੱਧੂ, ਸੁਖਜਿੰਦਰ ਸਿੰਘ, ਸਵਰਨਜੀਤ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ।

Advertisement

Advertisement