ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਗੁਜਰੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਗੁਰਮਤਿ ਮਾਰਚ

05:12 AM Dec 25, 2024 IST
ਗੁਰਮਤਿ ਮਾਰਚ ’ਚ ਸ਼ਾਮਲ ਜਗਦੀਪ ਸਿੰਘ ਚੀਮਾ, ਅਵਤਾਰ ਸਿੰਘ ਰਿਆ, ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਹੋਰ।

ਡਾ. ਹਿਮਾਂਸ਼ੂ ਸੂਦ
ਫ਼ਤਹਿਗੜ੍ਹ ਸਾਹਿਬ, 24 ਦਸੰਬਰ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਲੋਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ‘ਗੁਰਮਤਿ ਸਮਾਗਮ’ ਕਰਵਾਇਆ ਗਿਆ ਜਿਸ ਵਿਚ ਕਾਲਜ ਸਟਾਫ਼, ਐੱਨਐੱਸਐੱਸ, ਐੱਨਸੀਸੀ, ਮਾਤਾ ਗੁਜਰੀ ਸਟੱਡੀ ਸਰਕਲ, ਪੱਤਰਕਾਰੀ ਵਿਭਾਗ ਅਤੇ ਵਿਦਿਆਰਥੀਆਂ ਨੇ ਸੰਗਤੀ ਰੂਪ ‘ਚ ਸ਼ਰਧਾ ਭਾਵਨਾ ਨਾਲ ਸ੍ਰੀ ਜਪੁਜੀ ਸਾਹਿਬ ਅਤੇ ਸ੍ਰੀ ਚੌਪਈ ਸਾਹਿਬ ਦੇ ਪਾਠ ਕੀਤੇੇ। ਸਮਾਗਮ ਦੀ ਸਮਾਪਤੀ ਉਪਰੰਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਮਾਰਚ ਦੌਰਾਨ ‘ਵਾਹਿਗੁਰੂ’ ਦਾ ਜਾਪ ਕੀਤਾ ਗਿਆ। ਵਿਦਿਆਰਥੀ ਤੇ ਸਟਾਫ਼ ਨੇ ਹੱਥਾਂ ਵਿਚ ਪ੍ਰੇਰਣਾਦਾਇਕ ਸਲੋਗਨ ਲਿਖ ਕੇ ਫ਼ੱਟੀਆਂ ਫ਼ੜ੍ਹੀਆਂ ਹੋਈਆਂ ਸਨ। ਗਵਰਨਿੰਗ ਬਾਡੀ ਦੇ ਸਕੱਤਰ ਜਗਦੀਪ ਸਿੰਘ ਚੀਮਾ ਨੇ ਨੌਜਵਾਨ ਪੀੜ੍ਹੀ ਨੂੰ ਮਹਾਨ ਸ਼ਹੀਦਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਅਤੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ ਨੇ ਇਸ ਕਾਰਜ ਦੀ ਸ਼ਲਾਘਾ ਕੀਤੀ। ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਅਤੇ ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਹਰਭਿੰਦਰ ਸਿੰਘ ਨੇ ਮਾਤਾ ਗੁਜਰੀ ਅਤੇ ਸਾਹਿਜ਼ਾਦਿਆਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦਾ ਸੱਦਾ ਦਿੱਤਾ। ਇਸ ਮੌਕੇ ਕਾਲਜ ਦੇ ਬੀਏ ਭਾਗ ਪਹਿਲਾ ਦੀ ਵਿਦਿਆਰਥਣ ਗੁਲਮੋਹਰ ਕੌਰ ਨੇ ਧਾਰਮਿਕ ਕਵਿਤਾ ਪੇਸ਼ ਕੀਤੀ। ਕਾਲਜ ਦੇ ਵਾਈਸ ਪ੍ਰਿੰਸੀਪਲ (ਅਕਾਦਮਿਕ) ਡਾ. ਹਰਵੀਨ ਕੌਰ, ਵਾਈਸ ਪ੍ਰਿੰਸੀਪਲ (ਐਡਮਿਨਿਸਟਰੇਸ਼ਨ) ਡਾ. ਬਿਕਰਮਜੀਤ ਸਿੰਘ, ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ, ਐਨਐਸਐਸ ਅਫ਼ਸਰ ਪ੍ਰੋ. ਬੀਰਇੰਦਰ ਸਿੰਘ ਸਰਾਓ, ਪ੍ਰੋ. ਰਵਿੰਦਰ ਕੌਰ, ਪ੍ਰੋ. ਹਰਭਿੰਦਰ ਸਿੰਘ, ਡਾ. ਨੈਨਾ ਖੁੱਲਰ, ਪ੍ਰੋ. ਹਰਮਨਜੋਤ ਕੌਰ, ਐਨਸੀਸੀ ਅਫ਼ਸਰ ਲੈਫ਼ਟੀਨੈਂਟ (ਡਾ.) ਪੁਸ਼ਪਿੰਦਰ ਸਿੰਘ, ਡਾ. ਜੁਝਾਰ ਸਿੰਘ ਅਤੇ ਪ੍ਰੋ. ਹਰਗੁਣਪ੍ਰੀਤ ਸਿੰਘ ਨੇ ਸੰਬੋਧਨ ਕੀਤਾ।

Advertisement

Advertisement