ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਤਾ ਰਣਜੀਤ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

08:54 AM Nov 02, 2024 IST
ਬਾਬਾ ਵਰਿਆਮ ਸਿੰਘ ਦੀ ਜੀਵਨੀ ’ਤੇ ਆਧਾਰਤ ਥੀਸਸ ਭੇਟ ਕਰਦੇ ਹੋਏ ਪਤਵੰਤੇ।

ਚਰਨਜੀਤ ਸਿੰਘ ਚੰਨੀ
ਮੁੱਲਾਂਪੁਰ ਗਰੀਬਦਾਸ, 1 ਨਵੰਬਰ
ਗੁਰਦੁਆਰਾ ਈਸ਼ਰ ਪ੍ਰਕਾਸ਼ ਰਤਵਾੜਾ ਸਾਹਿਬ ਵਿੱਚ ਬਾਬਾ ਵਰਿਆਮ ਸਿੰਘ ਦੀ ਜੀਵਨ ਸਾਥਣ ਰਹੇ ਮਾਤਾ ਰਣਜੀਤ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਨਿਗਰਾਨੀ ਹੇਠ ਕਰਵਾਇਆ ਗਿਆ। ਟਰੱਸਟ ਅਧੀਨ ਚੱਲ ਰਹੇ ਵਿਦਿਅਕ ਅਦਾਰਿਆਂ ਦੇ ਡਾਇਰੈਕਟਰ ਭਾਈ ਜਸਵੰਤ ਸਿੰਘ ਸਿਆਣ ਤੇ ਟਰੱਸਟੀ ਭਾਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਗੁਰੂ ਗੋਬਿੰਦ ਸਿੰਘ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਸੰਤ ਵਰਿਆਮ ਸਿੰਘ ਮੈਮੋਰੀਅਲ ਪਬਲਿਕ ਸਕੂਲ ਰਤਵਾੜਾ ਸਾਹਿਬ ਦੇ ਵਿਦਿਆਰਥੀਆਂ ਸਣੇ ਬੀਬੀ ਉਜਾਗਰ ਕੌਰ ਤੇ ਬਾਬਾ ਹਰਪਾਲ ਸਿੰਘ ਰਤਵਾੜਾ ਸਾਹਿਬ ਆਦਿ ਨੇ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।
ਚੇਅਰਮੈਨ ਬਾਬਾ ਲਖਬੀਰ ਸਿੰਘ ਨੇ ਕਿਹਾ ਕਿ ਮਾਤਾ ਰਣਜੀਤ ਕੌਰ ਵੱਲੋਂ ਸਮਾਜ ਭਲਾਈ ਦੇ ਖੇਤਰ ਵਿੱਚ ਕੀਤੇ ਪਰਉਪਕਾਰੀ ਕਾਰਜਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਤੋਂ ਇਲਾਵਾ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਮੁਹਾਲੀ ਕੁਲਜੀਤ ਸਿੰਘ ਬੇਦੀ ਆਦਿ ਨੇ ਵੀ ਵਿਚਾਰ ਪੇਸ਼ ਕੀਤੇ। ਬਾਬਾ ਵਰਿਆਮ ਸਿੰਘ ਦੀ ਜੀਵਨੀ ਆਧਾਰਤ ਥੀਸਸ ਡਾ. ਸਰਬਜਿੰਦਰ ਸਿੰਘ ਦੀ ਅਗਵਾਈ ਵਿੱਚ ਭਾਈ ਜਗਦੀਪ ਸਿੰਘ ਵੱਲੋਂ ਟਰੱਸਟ ਨੂੰ ਭੇਟ ਕੀਤਾ ਗਿਆ।

Advertisement

Advertisement