ਮਾਤਾ ਵੈਸ਼ਨੋ ਦੇਵੀ ਮੰਦਰ ਲਈ ਹੈਲੀਕਾਪਟਰ ਸੇਵਾ ਮੁੜ ਸ਼ੁਰੂ
05:51 AM May 15, 2025 IST
ਕਟੜਾ/ਜੰਮੂ, 14 ਮਈ
ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਮਾਤਾ ਵੈਸ਼ਨੋ ਦੇਵੀ ਮੰਦਰ ਲਈ ਹੈਲੀਕਾਪਟਰ ਸੇਵਾ ਅੱਜ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਭਾਰਤ ਅਤੇ ਪਾਕਿਸਤਾਨ ਵਿਚਕਾਰ ਫੌਜੀ ਤਣਾਅ ਕਾਰਨ ਇਹ ਸੇਵਾ ਲਗਪਗ ਹਫ਼ਤੇ ਲਈ ਮੁਅੱਤਲ ਕਰ ਦਿੱਤੀ ਗਈ ਸੀ। ਬੀਤੇ ਦਿਨ ਜੰਮੂ ਅਤੇ ਸ੍ਰੀਨਗਰ ਸਮੇਤ 32 ਹਵਾਈ ਅੱਡਿਆਂ ’ਤੇ ਉਡਾਣਾਂ ਵੀ ਬਹਾਲ ਕਰ ਦਿੱਤੀਆਂ ਗਈਆਂ ਸਨ। ਮੰਦਰ ਪ੍ਰਬੰਧਕੀ ਬੋਰਡ ਦੇ ਅਧਿਕਾਰੀ ਨੇ ਕਿਹਾ, ‘ਮਾਤਾ ਵੈਸ਼ਨੋ ਦੇਵੀ ਮੰਦਰ ਲਈ ਪਿਛਲੇ ਸੱਤ ਦਿਨਾਂ ਤੋਂ ਮੁਅੱਤਲ ਹੈਲੀਕਾਪਟਰ ਸੇਵਾ ਅੱਜ ਸਵੇਰੇ ਬਹਾਲ ਕਰ ਦਿੱਤੀ ਗਈ ਹੈ।’ ਉਨ੍ਹਾਂ ਕਿਹਾ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਸ਼ਰਧਾਲੂਆਂ ਦੀ ਗਿਣਤੀ ’ਚ ਕਾਫੀ ਕਮੀ ਆਈ ਸੀ ਪਰ ਹੁਣ ਇਹ ਮੁੜ ਵਧ ਰਹੀ ਹੈ। ਉਨ੍ਹਾਂ ਦੱਸਿਆ ਕਿ ਸ਼ਰਧਾਲੂਆਂ ਲਈ ਬੈਟਰੀ ਕਾਰ ਸੇਵਾ ਵੀ ਚਾਲੂ ਹੈ। ਇਸ ਸਾਲ ਜਨਵਰੀ ਤੋਂ ਹੁਣ ਤੱਕ 30 ਲੱਖ ਤੋਂ ਵੱਧ ਸ਼ਰਧਾਲੂ ਮੰਦਰ ਦੇ ਦਰਸ਼ਨ ਕਰ ਚੁੱਕੇ ਹਨ। -ਪੀਟੀਆਈ
Advertisement
Advertisement