ਮਾਨਸਾ ’ਚ ਕੌਮੀ ਲੋਕ ਅਦਾਲਤ 10 ਨੂੰ
05:31 AM May 09, 2025 IST
ਪੱਤਰ ਪ੍ਰੇਰਕ
ਮਾਨਸਾ, 8 ਮਈ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮਾਨਸਾ ਦੇ ਸਕੱਤਰ ਰਾਜਵਿੰਦਰ ਕੌਰ ਨੇ ਦੱਸਿਆ ਕਿ 10 ਮਈ ਨੂੰ ਕੌਮੀ ਲੋਕ ਅਦਾਲਤ ਦਾ ਲਗਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆਂ ਦੇਣਾ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਕਰਵਾਉਣਾ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕਰਨਾ ਇਸ ਕੌਮੀ ਲੋਕ ਅਦਾਲਤ ਦੇ ਮੁੱਖ ਮੰਤਵ ਹਨ। ੳਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿੱਚ ਲਗਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ।
ਉਨ੍ਹਾਂ ਦੱਸਿਆ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਇਸ ਕੌਮੀ ਲੋਕ ਅਦਾਲਤ ਵਿੱਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ।
Advertisement
Advertisement
Advertisement