ਮਾਨਸਾ ’ਚ ਪਲੇਸਮੈਂਟ ਕੈਂਪ ਭਲਕੇ
05:19 AM Jun 11, 2025 IST
ਪੱਤਰ ਪ੍ਰੇਰਕ
ਮਾਨਸਾ, 10 ਜੂਨ
ਇਥੇ 12 ਜੂਨ ਨੂੰ ‘ਵੇਸਟ ਰਿਸੋਰਸ ਮੈਨੇਜਮੈਂਟ ਪ੍ਰਾਈਵੇਟ ਲਿਮਟਿਡ’ ਵੱਲੋਂ ਇਲੈਕਟ੍ਰੀਸ਼ਨ, ਵੈਲਡਰ, ਫਿਟਰ ਤੇ ਟਰਨਰ ਅਪਰੇਟਰ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਾਇਆ ਜਾ ਰਿਹਾ ਹੈ। ਜ਼ਿਲ੍ਹਾ ਰੁਜ਼ਗਾਰ ਨਵਜੋਤ ਕੌਰ ਨੇ ਦੱਸਿਆ ਕਿ ਕੈਂਪ ਵਿੱਚ ਘੱਟੋ-ਘੱਟ ਯੋਗਤਾ ਆਈਟੀਆਈ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਉਮਰ ਸੀਮਾ 22 ਤੋਂ 35 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਚਾਹਵਾਨ ਪ੍ਰਾਰਥੀ ਆਪਣੀ ਯੋਗਤਾ ਦੇ ਸਰਟੀਫਿਕੇਟਾਂ ਦੀਆਂ ਫੋਟੋ ਕਾਪੀਆਂ, ਆਧਾਰ ਕਾਰਡ ਦੀ ਕਾਪੀ ਅਤੇ ਯੋਗਤਾ ਦਾ ਵੇਰਵਾ (ਰਜ਼ਿਊਮ) ਲੈ ਕੇ ਕੈਂਪ ਵਾਲੇ ਦਿਨ ਸਵੇਰੇ 10 ਵਜੇ ਪਹੁੰਚ ਸਕਦੇ ਹਨ।
Advertisement
Advertisement