ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਨਸਾ ’ਚ ਵਿਸ਼ਵ ਰੈੱਡ ਕਰਾਸ ਦਿਵਸ ਮਨਾਇਆ

05:31 AM May 10, 2025 IST
featuredImage featuredImage
ਮਾਨਸਾ ਵਿੱਚ ਕੈਂਪ ਦੌਰਾਨ ਖੂਨਦਾਨੀਆਂ ਦੀ ਹੌਸਲਾ ਅਫ਼ਜ਼ਾਈ ਕਰਦੇ ਹੋਏ ਅਧਿਕਾਰੀ।

ਮਾਨਸਾ: ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮਾਨਸਾ ਵੱਲੋਂ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਜ਼ਿਲ੍ਹੇ ਦੇ ਸਮੂਹ ਸਮਾਜ ਸੇਵੀ ਕਲੱਬਾਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਇਥੇ ਖ਼ੂਨਦਾਨ ਕੈਂਪ ਲਾਇਆ ਗਿਆ। ਮਾਨਸਾ ਦੇ ਸਹਾਇਕ ਕਮਿਸ਼ਨਰ (ਜ) ਹਰਪ੍ਰੀਤ ਸਿੰਘ ਨੇ ਰੈੱਡ ਕਰਾਸ ਦੇ ਬਾਨੀ ਸਰ ਜੀਨ ਹੈਨਰੀ ਡਿਊਨਾ ਦੀ ਜੀਵਨੀ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਖੂਨਦਾਨ ਮਾਨਵਤਾ ਦੀ ਸੇਵਾ ਵਿੱਚ ਸ਼ਲਾਘਾਯੋਗ ਕਦਮ ਹੈ ਅਤੇ ਖ਼ੂਨਦਾਨ ਸਭ ਤੋਂ ਵੱਡਾ ਦਾਨ ਹੈ। ਉਨ੍ਹਾਂ ਕਿਹਾ ਕਿ ਹਰ ਇਕ ਨਾਗਰਿਕ ਨੂੰ ਮਾਨਵਤਾ ਦੇ ਹਿਤ ਵਿਚ ਖ਼ੂਨਦਾਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਜਿੱਥੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਉਤਸ਼ਾਹਿਤ ਕੀਤਾ, ਉੱਥੇ ਹੀ ਪ੍ਰਸ਼ੰਸਾ ਪੱਤਰ ਵੀ ਵੰਡੇ। ਇਸ ਮੌਕੇ ਗੁਰਲੀਨ ਕੌਰ, ਤਰਸੇਮ ਚੰਦ ਸੇਮੀ, ਗੋਲਡੀ ਕਣਕਵਾਲ, ਜੱਸੀ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਭੰਮੇ, ਡਾ. ਤਰਸੇਮ ਦੂਲੋਵਾਲ, ਡਾ. ਮਨਜੀਤ ਸਿੰਘ, ਪਵਨ ਕੁਮਾਰ, ਅਭਿਸ਼ੇਕ ਮਿੱਤਲ, ਕੁਲਵਿੰਦਰ ਸਿੰਘ, ਦਰਸ਼ਨ ਕੁਮਾਰ ਤੇ ਮਨੀ ਮਲਿਕ ਮੌਜੂਦ ਸਨ। -ਪੱਤਰ ਪ੍ਰੇਰਕ

Advertisement

 

Advertisement
Advertisement