ਮਾਨਸਾ ਜ਼ਿਲ੍ਹੇ ਦੇੇ ਤਿੰਨ ਥਾਣਾ ਮੁਖੀ ਬਦਲੇ
ਪੱਤਰ ਪ੍ਰੇਰਕ
ਮਾਨਸਾ, 14 ਜੂਨ
ਮਾਨਸਾ ਦੇ ਸੀਨੀਅਰ ਕੁਪਤਾਨ ਪੁਲੀਸ ਭਾਗੀਰਥ ਸਿੰਘ ਮੀਨਾ ਵੱਲੋਂ ਜ਼ਿਲ੍ਹੇ ਦੇ ਤਿੰਨ ਥਾਣਿਆਂ ਦੇ ਮੁਖੀਆਂ ਦੇ ਤਬਾਦਲੇ ਕੀਤੇ ਗਏ ਹਨ। ਮਿਲੇ ਵੇਰਵਿਆਂ ਅਨੁਸਾਰ ਥਾਣਾ ਸਿਟੀ-1 ਮਾਨਸਾ ਦੇ ਮੁਖੀ ਬੇਅੰਤ ਕੌਰ ਨੂੰ ਬਦਲਕੇ ਥਾਣਾ ਸਦਰ ਮਾਨਸਾ, ਬਰੇਟਾ ਦੇ ਥਾਣਾ ਮੁਖੀ ਭੁਪਿੰਦਰਜੀਤ ਸਿੰਘ ਨੂੰ ਸਿਟੀ-1 ਮਾਨਸਾ ਅਤੇ ਮਾਨਸਾ ਨਾਰਕੋ ਸੈੱਲ ਦੇ ਸਹਾਇਕ ਇੰਚਾਰਜ ਬਲਦੇਵ ਸਿੰਘ ਐੱਸਆਈ ਨੂੰ ਥਾਣਾ ਬਰੇਟਾ ਦਾ ਮੁਖੀ ਨਿਯੁਕਤ ਕੀਤਾ ਗਿਆ ਹੈ।
ਥਾਣਾ ਸਿਟੀ-1 ਮਾਨਸਾ ਦੇ ਮੁਖੀ ਭੁਪਿੰਦਰਜੀਤ ਸਿੰਘ ਨੇ ਅਹੁਦਾ ਸੰਭਾਲਦਿਆਂ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸ਼ਕਰਾਂ ਅਤੇ ਮਾੜੇ ਅਨਸਰਾਂ ਨਾਲ ਪੁਲੀਸ ਸਖ਼ਤੀ ਨਾਲ ਪੇਸ਼ ਆਵੇਗੀ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸ਼ਹਿਰ ਦੇ ਲੋਕਾਂ ਦੇ ਸਹਿਯੋਗ ਨਾਲ ਅੱਗੇ ਤੋਰਿਆ ਜਾਵੇਗਾ ਤਾਂ ਜੋ ਨਸ਼ੇ ਦਾ ਨਾਮੋ-ਨਿਸ਼ਾਨ ਮਿਟ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹਨਾਂ ਨੂੰ ਕੋਈ ਵੀ ਆਕੇ ਗੁਪਤ ਤੌਰ ’ਤੇ ਇਤਲਾਹ ਦੇ ਸਕਦਾ ਹੈ ਤਾਂ ਜੋ ਮਾੜੇ ਅਨਸਰ ਮਾੜੀ ਘਟਨਾ ਨੂੰ ਅੰਜ਼ਾਮ ਨਾ ਦੇ ਸਕਣ।