ਮਾਨਸਾ ਨੂੰ ਮਿਲੀ ਆਧੁਨਿਕ ਸਹੂਲਤਾਂ ਨਾਲ ਲੈਸ ਐਂਬੂਲੈਂਸ
05:21 AM Jun 20, 2025 IST
ਮਾਨਸਾ: ਮਾਨਸਾ ਦੇ ਸਿਵਲ ਸਰਜਨ ਰਣਜੀਤ ਸਿੰਘ ਰਾਏ ਨੇ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਧੁਨਿਕ ਐਂਬੂਲੈਂਸ ਨੂੰ ਅੱਜ ਇਥੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅੰਦਰ ਸਿਹਤ ਸੇਵਾਵਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਉਪਰਾਲਿਆਂ ਸਦਕਾ ਲੋਕਾਂ ਨੂੰ ਐਮਰਜੈਂਸੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੇ ਪੰਜਾਬ ਅੰਦਰ 46 ਨਵੀਆਂ ਅਤਿ ਆਧੁਨਿਕ ਐਂਬੂਲੈਂਸਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਮੈਡੀਕਲ ਉਪਕਰਨਾਂ ਨਾਲ ਲੈਸ ਇਸ ਐਂਬੂਲੈਂਸਾ ਦਾ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਵੱਡਾ ਫਾਇਦਾ ਹੋਵੇਗਾ ਕਿਉਂਕਿ ਇਨ੍ਹਾਂ ਵਿੱਚ ਆਕਸੀਜਨ, ਜੀਵਨ ਰੱਖਿਅਕ ਦਵਾਈਆਂ, ਤੁਰੰਤ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਜੀ.ਪੀ.ਐੱਸ. ਅਧਾਰਤ ਟਰੈਕਿੰਗ ਸਿਸਟਮ ਸ਼ਾਮਲ ਹੈ। -ਪੱਤਰ ਪ੍ਰੇਰਕ
Advertisement
Advertisement