ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਵੱਲੋਂ ਖ਼ੁਦਕੁਸ਼ੀ
05:12 AM May 10, 2025 IST
ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 9 ਮਈ
ਦਿੜ੍ਹਬਾ ਨੇੜਲੇ ਪਿੰਡ ਕੌਹਰੀਆਂ ਦੇ ਵਾਸੀ ਇੱਕ ਨੌਜਵਾਨ ਨੇ ਮਾਨਸਿਕ ਅਤੇ ਆਰਥਿਕ ਪ੍ਰੇਸ਼ਾਨੀ ਕਾਰਨ ਖ਼ੁਦਕੁਸ਼ੀ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ (22) ਪੁੱਤਰ ਹਰਚਰਨ ਸਿੰਘ ਵਾਸੀ ਪਿੰਡ ਕੌਹਰੀਆਂ ਆਰਥਿਕ ਅਤੇ ਬੇਰੁਜ਼ਗਾਰ ਹੋਣ ਕਾਰਨ ਮਾਨਸਿਕ ਤੌਰ ’ਤੇ ਪਰੇਸਾਨ ਰਹਿੰਦਾ ਸੀ, ਜਿਸ ਕਰਕੇ ਉਸ ਨੇ 8 ਅਤੇ 9 ਮਈ ਦੀ ਦਰਮਿਆਨੀ ਰਾਤ ਨੂੰ ਆਪਣੇ ਖੇਤ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਸੁਖਵਿੰਦਰ ਆਪਣੀ ਮਾਂ ਦਾ ਇਕਲੌਤਾ ਪੁੱਤਰ ਸੀ। ਪਿੰਡ ਵਾਸੀਆਂ ਨੇ ਦੱਸਿਆ ਕਿ ਉਸ ਦੇ ਪਿਤਾ ਦੀ ਪਹਿਲਾਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ ਥਾਣਾ ਛਾਜਲੀ ਦੇ ਐਸਐਚਓ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ਼ ਵਾਰਸ਼ਾਂ ਦੇ ਹਵਾਲੇ ਕਰ ਦਿੱਤੀ ਹੈ।
Advertisement
Advertisement