ਮਾਨੂੰਪੁਰ ’ਚ ਅੱਖਾਂ ਦਾ ਜਾਂਚ ਕੈਂਪ 18 ਨੂੰ
05:00 AM Jan 11, 2025 IST
ਨਿੱਜੀ ਪੱਤਰ ਪ੍ਰੇਰਕ
ਖੰਨਾ, 10 ਜਨਵਰੀ
Advertisement
ਸਿਵਲ ਸਰਜਨ ਲੁਧਿਆਣਾ ਡਾ. ਪ੍ਰਦੀਪ ਕੁਮਾਰ ਮਹਿੰਦਰਾ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਦੱਤ ਦੀ ਅਗਵਾਈ ਹੇਠ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਵਿੱਚ ਅੱਖਾਂ ਦੀ ਜਾਂਚ ਸਬੰਧੀ ਕੈਂਪ 18 ਜਨਵਰੀ ਨੂੰ ਲਾਇਆ ਜਾ ਰਿਹਾ ਹੈ। ਇਸ ਸਬੰਧੀ ਸਿਹਤ ਅਧਿਕਾਰੀ ਗੁਰਦੀਪ ਸਿੰਘ ਨੇ ਕਿਹਾ ਕਿ ਅੱਖਾਂ ਅਨਮੋਲ ਹਨ ਇਸ ਲਈ ਇਨ੍ਹਾਂ ਦੀ ਦੇਖਭਾਲ ਬਹੁਤ ਜ਼ਰੂਰੀ ਹੈ ਤੇ ਹਰ ਵਿਅਕਤੀ ਨੂੰ ਸਮੇਂ ਸਮੇਂ ’ਤੇ ਅੱਖਾਂ ਦੀ ਜਾਂਚ ਕਰਵਾਉਂਦੇ ਰਹਿਣਾ ਚਾਹੀਦਾ ਹੈ। ਵੰਸ਼ੂ ਥਰੇਜਾ ਨੇ ਕਿਹਾ ਕਿ ਕੈਂਪ ਵਿੱਚ ਲੋੜਵੰਦਾਂ ਨੂੰ ਮੁਫ਼ਤ ਦਵਾਈ ਵੀ ਦਿੱਤੀ ਜਾਵੇਗੀ।
Advertisement
Advertisement