ਮਾਨ ਵੱਲੋਂ ਕਿਸਾਨ ਸੰਘਰਸ਼ ਦੀ ਹਮਾਇਤ
06:16 AM Dec 12, 2024 IST
ਨਿੱਜੀ ਪੱਤਰ ਪ੍ਰੇਰਕਫ਼ਤਹਿਗੜ੍ਹ ਸਾਹਿਬ, 11 ਦਸੰਬਰ
Advertisement
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਕੂਚ ਕਰ ਰਹੇ ਕਿਸਾਨਾਂ ’ਤੇ ਹਰਿਆਣਾ ਪੁਲੀਸ ਵੱਲੋਂ ਕੀਤੀ ਕਾਰਵਾਈ ਦੀ ਨਿਖੇਧੀ ਕਰਦਿਆਂ ਕਿਸਾਨ ਸੰਘਰਸ਼ ਦੀ ਹਮਾਇਤ ਦਾ ਐਲਾਨ ਕੀਤਾ। ਉਨ੍ਹਾਂ ਬਿਆਨ ਵਿੱਚ ਕਿਹਾ ਕਿ ਦਸੰਬਰ 2021 ਵਿਚ ਸਮੁੱਚੀਆਂ ਕਿਸਾਨ ਜਥੇਬੰਦੀਆਂ ਵੱਲੋਂ ਆਪਣੀਆਂ ਜਾਇਜ਼ ਮੰਗਾਂ ਸਬੰਧੀ ਸਵਾ ਸਾਲ ਦਿੱਲੀ ਵਿੱਚ ਅੰਦੋਲਨ ਚਲਾਇਆ ਗਿਆ ਜਿਸ ਸਦਕਾ ਕੇਂਦਰ ਸਰਕਾਰ ਨੇ ਤਿੰਨ ਕਾਨੂੰਨ ਰੱਦ ਕਰ ਕੇ ਬਾਕੀ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦਿਵਾ ਕੇ ਅੰਦੋਲਨ ਖ਼ਤਮ ਕਰਵਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਨੇ ਮੰਗਾਂ ਪੂਰੀਆਂ ਨਾ ਕਰਕੇ ਕਿਸਾਨਾਂ ਨਾਲ ਬੇਇਨਸਾਫ਼ੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ 101 ਮਰਜੀਵੜਿਆਂ ਦੇ ਜਥੇ ਨੂੰ ਪੈਦਲ ਜਾਣ ਤੋਂ ਰੋਕਣ ਲਈ ਉਨ੍ਹਾਂ ’ਤੇ ਅੱਥਰੂ ਗੈਸ ਅਤੇ ਲਾਠੀਚਾਰਜ ਕੀਤਾ ਗਿਆ। ਉਨ੍ਹਾਂ ਇਸ ਕਾਰਵਾਈ ਦੀ ਨਿਖੇਧੀ ਕੀਤੀ।
Advertisement
Advertisement