ਮਾਨ ਸਰਕਾਰ ਵੀ ਭਾਜਪਾ ਦਾ ਏਜੰਡਾ ਲਾਗੂ ਕਰਨ ਤੁਰੀ: ਪਾਸਲਾ
05:15 AM Mar 18, 2025 IST
ਸੰਤੋਖ ਗਿੱਲ
ਗੁਰੂਸਰ ਸੁਧਾਰ, 17 ਮਾਰਚ
ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਮੰਗਤ ਰਾਮ ਪਾਸਲਾ ਨੇ ਅੱਜ ਕਸਬਾ ਜੋਧਾਂ ਵਿੱਚ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕੀਤਾ। ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੀ ਕੇਂਦਰ ਦੀ ਭਾਜਪਾ ਸਰਕਾਰ ਦਾ ਏਜੰਡਾ ਲਾਗੂ ਕਰਨ ਦੇ ਰਾਹ ਤੁਰ ਪਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਫ਼ੇਲ੍ਹ ਸਾਬਤ ਹੋਈ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਚੁਟਕਲੇ ਸੁਣਾ ਕੇ ਡੰਗ ਟਪਾ ਰਹੇ ਹਨ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਸਿੰਘ ਬੈਨੀਪਾਲ, ਸਕੱਤਰ ਜਗਤਾਰ ਸਿੰਘ ਚਕੋਹੀ, ਸੂਬਾਈ ਆਗੂ ਹਰਨੇਕ ਸਿੰਘ ਗੁੱਜਰਵਾਲ, ਅਮਰਜੀਤ ਸਿੰਘ ਸਹਿਜਾਦ ਹਾਜ਼ਰ ਸਨ।
Advertisement
Advertisement