ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ’ਚ ਮੌਤ
05:22 AM May 18, 2025 IST
ਨਿੱਜੀ ਪੱਤਰ ਪ੍ਰੇਰਕ
ਗੁਰਦਾਸਪੁਰ, 17 ਮਈ
ਕਾਹਨੂੰਵਾਨ ਇਲਾਕੇ ਦੇ ਪਿੰਡ ਕਿਸ਼ਨਪੁਰ ਦੇ ਸਰਪੰਚ ਹਰਜਿੰਦਰ ਸਿੰਘ ਦੇ ਇਕਲੌਤੇ ਪੁੱਤਰ ਮਨਦੀਪ ਸਿੰਘ ਦੀ ਪਿੰਡ ਟਕਾਪੁਰ ਨੇੜੇ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮਨਦੀਪ ਸਿੰਘ ਘਰ ਤੋਂ ਕਾਰ ’ਤੇ ਪਿੰਡ ਗੁੰਨੋਪੁਰ ਕਣਕ ਪਿਸਵਾਉਣ ਲਈ ਜਾ ਰਿਹਾ ਸੀ। ਜਦੋਂ ਉਹ ਪਿੰਡ ਟਕਾਪੁਰ ਨੇੜੇ ਕਿਸੇ ਵਾਹਨ ਨੂੰ ਓਵਰਟੇਕ ਕਰਨ ਲੱਗਿਆ ਤਾਂ ਕਾਰ ਬੇਕਾਬੂ ਹੋ ਕੇ ਸੜਕ ਕੰਢੇ ਕਿੱਕਰ ਦੇ ਰੁੱਖ ਨਾਲ ਜਾ ਟਕਰਾਈ। ਇਸ ਹਾਦਸੇ ਵਿੱਚ ਮਨਦੀਪ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਪੋਸਟ ਮਾਰਟਮ ਤੋਂ ਬਾਅਦ ਮ੍ਰਿਤਕ ਦਾ ਪਿੰਡ ਕਿਸ਼ਨਪੁਰ ਵਿੱਚ ਅੰਤਿਮ ਸੰਸਕਾਰ ਕਰ ਦਿੱਤਾ ਗਿਆ।
Advertisement
Advertisement