ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਰਚ ’ਚ ਚਾਰ ਬਾਲ ਮਜ਼ਦੂਰ ਛੁਡਵਾਏ

05:50 AM Apr 04, 2025 IST

ਪੱਤਰ ਪ੍ਰੇਰਕ

Advertisement

ਹੁਸ਼ਿਆਰਪੁਰ, 3 ਅਪਰੈਲ
ਸਹਾਇਕ ਕਿਰਤ ਕਮਿਸ਼ਨਰ ਜੇ.ਐੱਸ. ਕੰਗ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਬਾਲ ਤੇ ਬੰਧੂਆ ਮਜ਼ਦੂਰੀ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਛਾਪੇ ਮਾਰੇ ਜਾ ਰਹੇ ਹਨ ਅਤੇ ਮਾਰਚ ਮਹੀਨੇ ਦੌਰਾਨ 4 ਬੱਚਿਆਂ ਨੂੰ ਬਾਲ ਮਜ਼ਦੂਰੀ ਤੋਂ ਛੁਡਾਇਆ ਗਿਆ। ਸ੍ਰੀ ਕੰਗ ਨੇ ਕਿਹਾ ਕਿ ਕਿਰਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਮਜ਼ਦੂਰਾਂ ਦੀ ਭਲਾਈ ਅਤੇ ਸਸ਼ਕਤੀਕਰਨ ਲਈ ਉਪਰਾਲੇ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਜ਼ਿਲ੍ਹੇ ਵਿੱਚ ਗਰੈਚੁਟੀ ਦੇ 113 ਕੇਸ, ਘੱਟੋ-ਘੱਟ ਉਜਰਤ ਨਾਲ ਸਬੰਧਤ 35 ਕੇਸ ਅਤੇ ਮੁਲਾਜ਼ਮ ਮੁਆਵਜ਼ਾ ਐਕਟ ਨਾਲ ਸਬੰਧਤ 3 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਟਾਸਕ ਫ਼ੋਰਸ ਬਾਲ ਮਜ਼ਦੂਰੀ ਅਤੇ ਬੰਧੂਆ ਮਜ਼ਦੂਰੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ। ਉਨ੍ਹਾਂ ਦੱਸਿਆ ਕਿ ਮਾਰਚ ਮਹੀਨੇ ਬਾਲ ਮਜ਼ਦੂਰੀ ਤੋਂ ਛੁਡਵਾਏ ਗਏ 4 ਬੱਚਿਆਂ ਨੂੰ ਬਾਲ ਭਲਾਈ ਕਮੇਟੀ ਕੋਲ ਪੇਸ਼ ਕੀਤਾ ਗਿਆ।
ਸਹਾਇਕ ਕਿਰਤ ਕਮਿਸ਼ਨਰ ਨੇ ਦੱਸਿਆ ਕਿ ਉਸਾਰੀ ਕਾਮਿਆਂ ਦੀ ਭਲਾਈ ਲਈ ਹੈਲਪ ਡੈਸਕ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦੋ ਮਹੀਨਿਆਂ ਦੌਰਾਨ ਵੱਖ-ਵੱਖ ਸਕੀਮਾਂ ਤਹਿਤ 246 ਅਰਜ਼ੀਆਂ ਦੀ ਪ੍ਰਕਿਰਿਆ ਮੁਕੰਮਲ ਕਰਦਿਆਂ 28.97 ਲੱਖ ਦੀ ਅਦਾਇਗੀ ਲਈ ਇਹ ਅਰਜ਼ੀਆਂ ਭੇਜੀਆਂ ਗਈਆਂ। ਉਨ੍ਹਾਂ ਕਿਹਾ ਕਿ ਪੰਜਾਬ ਲੇਬਰ ਭਲਾਈ ਬੋਰਡ ਵਲੋਂ ਕਾਮਿਆਂ ਦੀ ਭਲਾਈ ਵਾਲੀਆਂ ਅਰਜ਼ੀਆਂ ਨੂੰ ਤੁਰੰਤ ਅਮਲ ਵਿਚ ਲਿਆਂਦਾ ਜਾਵੇ।

Advertisement
Advertisement