ਮਾਲਵਾ ਸੱਭਿਆਚਾਰਕ ਮੰਚ ਵੱਲੋਂ ਜੱਸੋਵਾਲ ਨੂੰ ਸ਼ਰਧਾਂਜਲੀਆਂ
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 24 ਦਸੰਬਰ
ਮਾਲਵਾ ਸੱਭਿਆਚਾਰਕ ਮੰਚ ਪੰਜਾਬ ਵੱਲੋਂ ਪ੍ਰੋ. ਮੋਹਨ ਸਿੰਘ ਮੇਲੇ ਦੇ ਸੰਸਥਾਪਕ ਅਤੇ ਸਾਬਕਾ ਵਿਧਾਇਕ ਜਗਦੇਵ ਸਿੰਘ ਜੱਸੋਵਾਲ ਦੀ ਦਸਵੀਂ ਬਰਸੀ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਗਈ। ਅੱਜ ਇੱਥੇ ਮੰਚ ਦੀ ਹੋਈ ਇੱਕ ਮੀਟਿੰਗ ਦੌਰਾਨ ਸਵਰਗੀ ਜੱਸੋਵਾਲ ਵੱਲੋਂ ਪੰਜਾਬੀ ਸਾਹਿਤ ਅਤੇ ਸੱਭਿਆਚਾਰ ਲਈ ਕੀਤੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ। ਮੀਟਿੰਗ ਦੌਰਾਨ ਸਰਬਸੰਮਤੀ ਨਾਲ ਮੰਚ ਦੇ ਬਾਨੀ ਅਤੇ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਮਾਲਵਾ ਸੱਭਿਆਚਾਰਕ ਮੰਚ ਦੀ ਸਮੁੱਚੀ ਕਾਰਜਕਾਰਨੀ ਭੰਗ ਕਰਨ ਦਾ ਐਲਾਨ ਕਰਦਿਆਂ 1 ਜਨਵਰੀ 2025 ਨੂੰ ਨਵੀਂ ਕਾਰਜਕਾਰਨੀ ਦਾ ਗਠਨ ਕਰਨ ਦਾ ਐਲਾਨ ਕੀਤਾ। ਇਸ ਮੌਕੇ ਮੁੱਖ ਸਰਪ੍ਰਸਤ ਮਲਕੀਤ ਸਿੰਘ ਦਾਖਾ, ਮੰਚ ਦੇ ਕਨਵੀਨਰ ਰਣਜੀਤ ਸਿੰਘ ਸਰਪੰਚ, ਮਹਿਲਾ ਆਗੂ ਇੰਦਰਜੀਤ ਕੌਰ, ਸਵਰਨ ਕੌਰ ਸੱਗੂ, ਪ੍ਰੋ. ਗੁਰਸ਼ਰਨ ਕੌਰ, ਜਗਜੀਵਨ ਸਿੰਘ ਗਰੀਬ, ਰਜਨੀ ਬਾਵਾ, ਲਖਵਿੰਦਰ ਸਿੰਘ, ਮਨਜੋਤ ਕੌਰ ਬਾਵਾ ਅਤੇ ਯੂਥ ਨੇਤਾ ਮਨੀ ਖੀਵਾ ਵੀ ਹਾਜ਼ਰ ਸਨ। ਸ੍ਰੀ ਬਾਵਾ ਨੇ ਦੱਸਿਆ ਕਿ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿੱਚ ਧੀਆਂ ਦੇ 29ਵੇਂ ਲੋਹੜੀ ਮੇਲਾ ਜਗਦੇਵ ਸਿੰਘ ਜੱਸੋਵਾਲ, ਪ੍ਰੋ. ਮਹਿੰਦਰ ਸਿੰਘ ਚੀਮਾ ਅਤੇ ਪ੍ਰਿੰ. ਸੰਤ ਸਿੰਘ ਸੇਖੋਂ ਨੂੰ ਸਮਰਪਿਤ ਹੋਵੇਗਾ, ਜਿਸ ਵਿੱਚ ਨਵਜੰਮੀਆਂ ਬੱਚੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ।