ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਰਮੇ ਹੇਠ ਰਕਬਾ ਵਧਾਉਣ ਲਈ ਖੇਤੀਬਾੜੀ ਅਧਿਕਾਰੀ ਸਰਗਰਮ

05:27 AM May 09, 2025 IST
featuredImage featuredImage
ਮਾਨਸਾ ਜ਼ਿਲ੍ਹੇ ਦੇ ਪਿੰਡ ’ਚ ਕਿਸਾਨਾਂ ਨੂੰ ਜਾਣਕਾਰੀ ਦਿੰਦੇ ਹੋਏ ਖੇਤੀ ਮਾਹਿਰ।

ਜੋਗਿੰਦਰ ਸਿੰਘ ਮਾਨ
ਮਾਨਸਾ, 8 ਮਈ
ਮਾਲਵਾ ਪੱਟੀ ਵਿੱਚ ਗੁਲਾਬੀ ਸੁੰਡੀ ਤੇ ਚਿੱਟੀ ਮੱਖੀ ਦੇ ਹਮਲੇ ਤੋਂ ਅੱਕ ਕੇ ਨਰਮੇ ਤੋਂ ਹੱਥ ਖੜ੍ਹਾ ਕਰਨ ਵਾਲੇ ਕਿਸਾਨਾਂ ਨੂੰ ਮੁੜ ਤੋਂ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਧੁਨਿਕ ਤਕਨੀਕਾਂ ਬਾਰੇ ਵਿਸ਼ੇਸ ਸਿਖਲਾਈ ਦੇਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਖੇਤੀ ਵਿਭਾਗ ਵੱਲੋਂ ਪਿੰਡਾਂ ਵਿੱਚ ਅੱਜ ਤੋਂ ਵਿਸ਼ੇਸ਼ ਕੈਂਪ ਲੱਗਣੇ ਆਰੰਭ ਹੋ ਗਏ ਹਨ।
ਇਸ ਤੋਂ ਪਹਿਲਾਂ ਨਰਮਾ ਪੱਟੀ ਹੇਠਲੇ ਅੱਠ ਜ਼ਿਲ੍ਹਿਆਂ ਮਾਨਸਾ ,ਬਠਿੰਡਾ, ਬਰਨਾਲਾ, ਸੰਗਰੂਰ, ਫਾਜ਼ਿਲਕਾ, ਮੋਗਾ, ਫ਼ਰੀਦਕੋਟ, ਮੁਕਤਸਰ ਵਿੱਚ ਨਰਮੇ ਦੀ ਕਾਸ਼ਤ ਲਈ ਸਰਕਾਰ ਵੱਲੋਂ ਜ਼ਿਲ੍ਹਾ ਖੇਤੀਬਾੜੀ ਅਫ਼ਸਰਾਂ ਪਾਸੋਂ ਵਿਸ਼ੇਸ਼ ਰਿਪੋਰਟ ਮੰਗਵਾਈ ਗਈ ਸੀ ਤਾਂ ਕਿਸਾਨਾਂ ਦੇ ਨਰਮੇ ਪ੍ਰਤੀ ਰੁਝਾਨ ਨੂੰ ਵੇਖ ਕੇ ਉਨ੍ਹਾਂ ਵਿੱਚ ਇਸ ਫ਼ਸਲ ਪ੍ਰਤੀ ਦਿਲਚਸਪੀ ਪੈਦਾ ਕੀਤੀ ਜਾ ਸਕੇ।
ਖੇਤੀਬਾੜੀ ਮਹਿਕਮੇ ਦੇ ਜ਼ਿਲ੍ਹਾ ਅਧਿਕਾਰੀ ਡਾ. ਹਰਪ੍ਰੀਤ ਪਾਲ ਕੌਰ ਅਤੇ ਡਾ. ਜ਼ਸਲੀਨ ਕੌਰ ਤੋਂ ਪਤਾ ਲੱਗਿਆ ਹੈ ਕਿ ਇਸ ਵਾਰ ਨਰਮੇ ਦੀ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਅਤੇ ਸੇਧ ਦੇਣ ਦੇ ਵਿਸ਼ੇਸ ਆਦੇਸ਼ ਦਿੱਤੇ ਗਏ ਹਨ ਅਤੇ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਅਤੇ ਨਿਗਰਾਨੀ ਯਕੀਨੀ ਬਣਾਉਣ ਲਈ ਹਦਾਇਤਾਂ ਕੀਤੀਆਂ ਗਈਆਂ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਖਾਰਾ, ਦਾਨੇਵਾਲਾ, ਰਿਉਂਦ ਕਲਾਂ, ਦਾਤੇਵਾਸ, ਕਿਸ਼ਨਗੜ੍ਹ ਫਰਮਾਹੀ, ਭੁਪਾਲ, ਮੀਰਪੁਰ ਖੁਰਦ ਵਿਖੇ ਲਾਏ ਜਾਗਰੂਕਤਾ ਕੈਂਪ ਦੌਰਾਨ ਅਧਿਕਾਰੀਆਂ ਨੇ ਮੌਜੂਦ ਕਿਸਾਨਾਂ ਨੂੰ ਨਰਮੇ ਦੀ ਫਸਲ ਦੀ ਬਿਜਾਈ ਸਬੰਧੀ ਦੱਸਿਆ ਕਿ ਨਰਮੇ ਦੀ ਬਿਜਾਈ ਤੋਂ ਪਹਿਲਾ ਭਰਵੀਂ ਰੌਣੀ ਕਰਕੇ ਬੀਜਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਿੰਡੀ, ਮੂੰਗੀ, ਅਰਹਰ ਅਤੇ ਰਿੰਡ ਨੂੰ ਨਰਮੇ/ਕਪਾਹ ਦੇ ਖੇਤਾਂ ਅਤੇ ਆਲੇ ਦੁਆਲੇ ਨਹੀਂ ਬੀਜਣਾ ਚਾਹੀਦਾ।

Advertisement

Advertisement