ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਾਲੇਗਾਓਂ ਕੇਸ: ਪ੍ਰੱਗਿਆ ਸਿੰਘ ਐੱਨਆਈਏ ਅਦਾਲਤ ਅੱਗੇ ਪੇਸ਼

08:17 AM Sep 26, 2023 IST

ਮੁੰਬਈ: ਸਾਲ 2008 ਦੇ ਮਾਲੇਗਾਓਂ ਬੰਬ ਧਮਾਕਾ ਕੇਸ ਵਿੱਚ ਭਾਰਤੀ ਜਨਤਾ ਪਾਰਟੀ ਦੀ ਐੱਮਪੀ ਪ੍ਰੱਗਿਆ ਸਿੰਘ ਠਾਕੁਰ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਦੀ ਵਿਸ਼ੇਸ਼ ਅਦਾਲਤ ਅੱਗੇ ਪੇਸ਼ੀ ਭੁਗਤੀ। ਕੇਸ ਦੇ ਬਾਕੀ ਮੁਲਜ਼ਮਾਂ ਵੱਲੋਂ ਪੇਸ਼ੀ ਭੁਗਤਣ ਤੋਂ ਲਗਪਗ ਦੋ ਘੰਟਿਆਂ ਬਾਅਦ ਉਹ ਦੁਪਹਿਰ 2 ਵਜੇ ਅਦਾਲਤ ਪੁੱਜੀ। ਉਨ੍ਹਾਂ ਅਦਾਲਤ ਨੂੰ ਦੱਸਿਆ ਕਿ ਸਿਹਤ ਸਬੰਧੀ ਦਿੱਕਤਾਂ ਕਾਰਨ ਉਹ ਸਵੇਰੇ ਜਲਦੀ ਨਹੀਂ ਉੱਠ ਸਕਦੀ ਜਿਸ ਮਗਰੋਂ ਅਦਾਲਤ ਨੇ ਕਥਿਤ ਦੋਸ਼ੀਆਂ ਦੇ ਬਿਆਨ ਦਰਜ ਕਰਨ ਲਈ ਅਦਾਲਤ ਦੀ ਕਾਰਵਾਈ 3 ਅਕਤੂਬਰ ਤੱਕ ਅੱਗੇ ਪਾ ਦਿੱਤੀ। ਦੱਸਣਯੋਗ ਹੈ ਕਿ ਬੀਤੀ 14 ਸਤੰਬਰ ਨੂੰ ਸਰਕਾਰੀ ਧਿਰ ਨੇ ਅਦਾਲਤ ਨੂੰ ਦੱਸਿਆ ਸੀ ਕਿ ਇਸ ਕੇਸ ਵਿੱਚ ਸਬੂਤ ਰਿਕਾਰਡ ਕਰਨ ਦੀ ਪ੍ਰਕਿਰਿਆ ਮੁਕੰਮਲ ਹੋ ਗਈ ਹੈ। ਅੱਜ ਕੁੱਲ ਛੇ ਕਥਿਤ ਦੋਸ਼ੀ ਅਦਾਲਤ ਅੱਗੇ ਪੇਸ਼ ਹੋਏ ਜਦਕਿ ਕਥਿਤ ਦੋਸ਼ੀ ਸੁਧਾਕਰ ਦਿਵੇਦੀ ਪੇਸ਼ੀ ਲਈ ਨਹੀਂ ਪੁੱਜੇ, ਜਿਨ੍ਹਾਂ ਵੱਲੋਂ ਪੇਸ਼ੀ ਤੋਂ ਛੋਟ ਲਈ ਦਿੱਤੀ ਅਰਜ਼ੀ ਰੱਦ ਕਰਦਿਆਂ ਅਦਾਲਤ ਨੇ ਪੰਜ ਹਜ਼ਾਰ ਰੁਪਏ ਦਾ ਜ਼ਮਾਨਤਯੋਗ ਵਾਰੰਟ ਜਾਰੀ ਕਰ ਦਿੱਤਾ। -ਪੀਟੀਆਈ

Advertisement

Advertisement