ਮਾਲੇਰਕੋਟਲਾ ’ਚ ਸਿਹਤ ਵਿਭਾਗ ਵੱਲੋਂ ਐਡਵਾਇਜ਼ਰੀ ਜਾਰੀ
05:30 AM May 24, 2025 IST
ਪੱਤਰ ਪ੍ਰੇਰਕ
ਮਾਲੇਰਕੋਟਲਾ, 23 ਮਈ
Advertisement
ਪਿਛਲੇ ਕੁਝ ਦਿਨਾਂ ਤੋਂ ਵੱਧ ਰਹੇ ਤਾਪਮਾਨ ਦੌਰਾਨ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਗਰਮੀ ਤੋਂ ਬਚਾਅ ਲਈ ਜ਼ਿਲ੍ਹਾ ਪੱਧਰੀ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਵਲ ਸਰਜਨ ਡਾ. ਸੰਜੈ ਗੋਇਲ ਨੇ ਲੋਕਾਂ ਨੂੰ ਆਗਾਹ ਕੀਤਾ ਕਿ ਵੱਧ ਰਿਹਾ ਤਾਪਮਾਨ ਖ਼ਾਸ ਕਰਕੇ ਬਜ਼ੁਰਗਾਂ, ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਨਿਰੰਤਰ ਬਾਹਰਲੇ ਕੰਮਾਂ ’ਚ ਲੱਗੇ ਮਜ਼ਦੂਰਾਂ ਲਈ ਖ਼ਤਰਨਾਕ ਸਾਬਤ ਹੋ ਸਕਦਾ ਹੈ। ਲੋਕਾਂ ਨੂੰ ਐਡਵਾਈਜਰੀ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਅਪੀਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਹੀਟ ਸਟ੍ਰੋਕ, ਲੂ ਅਤੇ ਪਾਣੀ ਦੀ ਕਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ। ਉਨ੍ਹਾਂ ਅੱਗੇ ਹੋਰ ਕਿਹਾ ਕਿ ਸਾਨੂੰ ਲੋਕਾਂ ਨੂੰ ਬਿਨਾਂ ਜ਼ਰੂਰਤ ਦੁਪਹਿਰ 11 ਵਜੇ ਤੋਂ ਸ਼ਾਮ 4 ਵਜੇ ਤੱਕ ਘਰੋਂ ਬਾਹਰ ਨਿਕਲਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਹਲਕੇ ਰੰਗਾਂ ਵਾਲੇ ਢਿੱਲੇ ਕਪੜੇ ਪਹਿਨਣ ਨੂੰ ਤਰਜੀਹ ਦੇਣੀ ਚਾਹੀਦੀ ਹੈ।
Advertisement
Advertisement