ਮਾਸਟਰ ਕੇਡਰ ਯੂਨੀਅਨ ਬਲਾਕ ਭੋਆ ਦੀ ਚੋਣ
ਪੱਤਰ ਪ੍ਰੇਰਕ
ਪਠਾਨਕੋਟ, 13 ਜਨਵਰੀ
ਮਾਸਟਰ ਕੇਡਰ ਯੂਨੀਅਨ ਬਲਾਕ ਭੋਆ ਦੀ ਚੋਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਦੌਲਤਪੁਰ (ਪਠਾਨਕੋਟ) ਵਿੱਚ ਹੋਈ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਲਿਕਪੁਰ ਦੇ ਰਾਜੀਵ ਸਲਾਰੀਆ ਨੂੰ ਸਰਬਸੰਮਤੀ ਨਾਲ ਪ੍ਰਧਾਨ, ਸਰਕਾਰੀ ਹਾਈ ਸਕੂਲ ਬਾਰਠ ਸਾਹਿਬ ਦੇ ਰਵਿੰਦਰ ਕੁਮਾਰ ਨੂੰ ਜਨਰਲ ਸਕੱਤਰ ਅਤੇ ਸਰਕਾਰੀ ਹਾਈ ਸਕੂਲ, ਨੰਗਲ ਚੌਧਰੀਆਂ ਦੇ ਵਿਸ਼ਵਜੀਤ ਸੈਣੀ ਨੂੰ ਵਿੱਤ ਸਕੱਤਰ ਚੁਣਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਮਨ ਕੁਮਾਰ, ਸੂਬਾ ਕਮੇਟੀ ਮੈਂਬਰ ਰਾਕੇਸ਼ ਸ਼ਰਮਾ, ਰਾਕੇਸ਼ ਮਹਾਜਨ ਤੇ ਜ਼ਿਲ੍ਹਾ ਜਨਰਲ ਸਕੱਤਰ ਪਵਨ ਸ਼ਰਮਾ ਵੀ ਮੌਜੂਦ ਸਨ। ਨਵੀਂ ਚੁਣੀ ਗਈ ਟੀਮ ਨੇ ਵਰਕਰਾਂ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ ਅਤੇ ਸਹੁੰ ਚੁੱਕੀ। ਸਾਰੇ ਜ਼ਿਲ੍ਹਾ ਕਮੇਟੀ ਮੈਂਬਰਾਂ ਅਤੇ ਵੱਖ-ਵੱਖ ਬਲਾਕ ਪ੍ਰਧਾਨਾਂ ਨੇ ਨਵੀਂ ਚੁਣੀ ਗਈ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਬਲਾਕ ਘਰੋਟਾ ਦਾ ਪੁਨਰਗਠਨ 19 ਜਨਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੀਰਾ ’ਚ ਕੀਤਾ ਜਾਵੇਗਾ। ਇਸ ਮੌਕੇ ਪਰਵਿੰਦਰ ਸੈਣੀ, ਪ੍ਰੇਮ ਨਾਥ, ਅਜੇ ਭੋਗਲ, ਲਲਿਤ ਤ੍ਰੇਹਨ, ਹਰਸਿਮਰਨਜੀਤ ਸਿੰਘ, ਸੁਰਜੀਤ ਕੁਮਾਰ, ਨਰੇਸ਼ ਸੈਣੀ, ਸੁਰਿੰਦਰ ਕੁਮਾਰ, ਹੇਮ ਰਾਜ, ਮਨਜੀਤ ਸਿੰਘ, ਕੁਲਵਿੰਦਰ ਸਿੰਘ, ਦਿਨੇਸ਼ ਕੁਮਾਰ, ਰਾਜੀਵ ਕੁਮਾਰ ਤੇ ਸੁਖਦੇਵ ਆਦਿ ਆਗੂ ਵੀ ਹਾਜ਼ਰ ਸਨ।