ਮਾਹਿਰਾਂ ਤੇ ਕਿਸਾਨਾਂ ਵੱਲੋਂ ਕੁਦਰਤੀ ਖੇਤੀ ਫਾਰਮ ਦਾ ਦੌਰਾ
04:20 AM Apr 03, 2025 IST
ਭੋਗਪੁਰ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤੀ ਮਾਹਿਰਾਂ ਅਤੇ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਦੀ 40 ਮੈਂਬਰੀ ਟੀਮ ਨੇ ਯੂਨੀਵਰਸਿਟੀ ਦੇ ਡਿਪਟੀ ਡਾਇਰੈਕਟਰ ਡਾਕਟਰ ਰੁਪਿੰਦਰ ਕੌਰ ਦੀ ਅਗਵਾਈ ’ਚ ਬਲਾਕ ਭੋਗਪੁਰ ਦੇ ਪਿੰਡ ਚਾਹੜਕੇ ਵਿੱਚ ਸਥਿਤ ਭੰਗੂ ਕੁਦਰਤੀ ਖੇਤੀ ਫਾਰਮ ਦਾ ਦੌਰਾ ਕੀਤਾ। ਫਾਰਮ ਦੇ ਮਾਲਕ ਅਮਰਜੀਤ ਸਿੰਘ ਭੰਗੂ ਅਤੇ ਕਰਮਜੀਤ ਸਿੰਘ ਭੰਗੂ ਨੇ ਟੀਮ ਨੂੰ ਖਾਦਾਂ ਅਤੇ ਕੀਟਨਾਸ਼ਕ ਦਵਾਈਆਂ ਤੋਂ ਬਿਨਾਂ ਕੁਦਰਤੀ ਢੰਗ ਨਾਲ ਖੇਤੀ ਕਰਕੇ ਲਾਗਤ ਘੱਟ ਅਤੇ ਆਮਦਨ ਵੱਧ ਕਮਾਉਣ ਸਬੰਧੀ ਜਾਣਕਾਰੀ ਦਿੱਤੀ। ਡਿਪਟੀ ਡਾਇਰੈਕਟਰ ਡਾਕਟਰ ਰੁਪਿੰਦਰ ਕੌਰ ਨੇ ਕਿਹਾ ਕਿ ਖੇਤੀਬਾੜੀ ਯੂਨੀਵਰਸਿਟੀ ਕਿਸਾਨਾਂ ਨੂੰ ਕੁਦਰਤੀ ਖੇਤੀ ਤੇ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰੇਗੀ। -ਪੱਤਰ ਪ੍ਰੇਰਕ
Advertisement
Advertisement