ਮਾਹਿਲਪੁਰ ਕਾਲਜ ’ਚ ਸਰਪੰਚ-ਪੰਚ ਮਿਲਣੀ ਸਮਾਰੋਹ
05:36 AM Apr 12, 2025 IST
ਗੜ੍ਹਸ਼ੰਕਰ: ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਕਾਲਜ ਦੀ ਪ੍ਰਬੰਧਕੀ ਕਮੇਟੀ ਸਿੱਖ ਐਜੂਕੇਸ਼ਨਲ ਕੌਂਸਲ, ਪਿ੍ਰੰਸੀਪਲ ਅਤੇ ਸਟਾਫ਼ ਵੱਲੋਂ ਦਿਹਾਤੀ ਸਮਾਜ ਵਿੱਚ ਸਿੱਖਿਆ ਦੇ ਸੁਧਾਰ ਹਿੱਤ ‘ਪਿੰਡ ਦੀ ਸ਼ਾਨ’ ਪ੍ਰੋਗਰਾਮ ਅਧੀਨ ਸਰਪੰਚ ਪੰਚ ਮਿਲਣੀ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਮਾਹਿਲਪੁਰ ਬਲਾਕ ਦੇ ਲਗਭਗ 155 ਪਿੰਡਾਂ ਤੋਂ ਸਰਪੰਚਾਂ ਪੰਚਾਂ ਅਤੇ ਹੋਰ ਮੋਹਤਬਰ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਨੇ ਸ਼ਿਰਕਤ ਕੀਤੀ ਜਦਕਿ ਐੱਨਆਰਆਈ ਕਮਿਸ਼ਨ ਦੇ ਸਾਬਕਾ ਮੈਂਬਰ ਦਲਜੀਤ ਸਿੰਘ ਸਹੋਤਾ ਉਚੇਚੇ ਤੌਰ ’ਤੇ ਹਾਜ਼ਰ ਹੋਏ। -ਪੱਤਰ ਪ੍ਰੇਰਕ
Advertisement
Advertisement