ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜਵੀਜ਼ ਖਿਲਾਫ਼ ਧਰਨਾ ਭਲਕੇ
06:33 AM Dec 23, 2024 IST
Advertisement
ਪੱਤਰ ਪ੍ਰੇਰਕ
ਮਾਨਸਾ, 22 ਦਸੰਬਰ
ਸਾਂਝਾ ਅਧਿਆਪਕ ਮੋਰਚਾ ਜ਼ਿਲ੍ਹਾ ਮਾਨਸਾ ਦੇ ਕਨਵੀਨਰ ਦਰਸ਼ਨ ਸਿੰਘ ਅਲੀਸ਼ੇਰ ਅਤੇ ਡੈਮੋਕ੍ਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਨੇ ਦੱਸਿਆ ਕਿ ਪਿਛਲੇ ਦਿਨੀਂ ਜਥੇਬੰਦੀਆਂ ਦੀ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਵਿੱਚ ਮਿਡਲ ਸਕੂਲਾਂ ਨੂੰ ਬੰਦ ਕਰਨ ਦੀ ਤਜਵੀਜ਼ ਪੇਸ਼ ਕਰ ਦਿੱਤੀ, ਜਿਸ ’ਤੇ ਆਗੂਆਂ ਵੱਲੋਂ ਆਪਣਾ ਰੋਸ ਪ੍ਰਗਟ ਕਰ ਦਿੱਤਾ। ਜਥੇਬੰਦੀਆਂ ਵੱਲੋਂ 24 ਦਸੰਬਰ ਨੂੰ ਰੋਸ ਪ੍ਰਦਰਸ਼ਨ ਕਰਕੇ ਵਿਧਾਇਕਾਂ ਦੇ ਘਰਾਂ ਵੱਲ ਰੋਸ ਮਾਰਚ ਕੱਢਿਆ ਜਾਵੇਗਾ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਆਗੂਆਂ ਨੇ ਦੱਸਿਆ ਕਿ ਮੰਤਰੀ ਦੇ ਵਤੀਰੇ ਅਤੇ ਮੰਗਾਂ ਹੱਲ ਨਾ ਕਰਨ ਸਬੰਧੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਅਤੇ ਡੀਟੀਐਫ ਪੰਜਾਬ ਵੱਲੋਂ ਸੰਘਰਸ਼ ਉਲੀਕਿਆ ਗਿਆ ਹੈ।
Advertisement
Advertisement
Advertisement