ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿਨੀ ਸਕੱਤਰੇਤ ਅੱਗੇ ਕਿਸਾਨ ਮਹਾ-ਪੰਚਾਇਤ

01:32 PM Feb 07, 2023 IST

ਪ੍ਰਭੂ ਦਿਆਲ
ਸਿਰਸਾ, 6 ਫਰਵਰੀ

Advertisement

ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤੇ ਹੋਰ ਮੰਗਾਂ ਸਬੰਧੀ ਇੱਥੇ ਮਿਨੀ ਸਕੱਤਰੇਤ ਦੇ ਬਾਹਰ ਪੱਕਾ ਮੋਰਚਾ ਲਾ ਕੇ ਬੈਠੇ ਕਿਸਾਨਾਂ ਨੇ ਅੱਜ ਕਿਸਾਨ ਮਹਾ-ਪੰਚਾਇਤ ਕੀਤੀ। ਇਸ ਵਿੱਚ ਜਿੱਥੇ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ‘ਚ ਕਿਸਾਨਾਂ ਨੇ ਸ਼ਿਰਕਤ ਕੀਤੀ, ਉਥੇ ਹੀ ਹਰਿਆਣਾ ਤੋਂ ਇਲਾਵਾ ਪੰਜਾਬ, ਰਾਜਸਥਾਨ, ਕਰਨਾਟਕ ਤੇ ਤਾਮਿਲਨਾਡੂ ਤੋਂ ਕਿਸਾਨ ਆਗੂਆਂ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸੂਬਿਆਂ ਦੇ ਕਿਸਾਨ ਹਰਿਆਣਾ ਦੇ ਕਿਸਾਨਾਂ ਦੇ ਨਾਲ ਹਨ। ਮਹਾ-ਪੰਚਾਇਤ ਦੌਰਾਨ ਕਿਸਾਨ ਆਗੂਆਂ ਨੇ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਤੇ ਹੋਰ ਮੰਗਾਂ ਦੇ ਪੂਰੀਆਂ ਹੋਣ ਤੱਕ ਪੱਕਾ ਮੋਰਚਾ ਜਾਰੀ ਰੱਖਣ ਤੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰਨ ਦਾ ਅਹਿਦ ਲਿਆ।

ਭਾਰਤੀ ਕਿਸਾਨ ਏਕਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਨੇ ਕਿਹਾ ਕਿ ਕਿਸਾਨ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪੌਣੇ ਮਹੀਨੇ ਤੋਂ ਧਰਨੇ ‘ਤੇ ਬੈਠੇ ਹਨ ਪਰ ਸਰਕਾਰ ਤੇ ਪ੍ਰਸ਼ਾਸਨ ਦੇ ਅਧਿਕਾਰੀ ਕਿਸਾਨਾਂ ਨੂੰ ਅਣਗੌਲਿਆਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਲ 2020 ‘ਚ ਨੁਕਸਾਨੀ ਫ਼ਸਲ ਦਾ 253 ਕਰੋੜ ਰੁਪਏ ਦੇ ਮੁਆਵਜ਼ਾ ਬਣਦਾ ਹੈ। ਇਸ ਤੋਂ ਇਲਾਵਾ ਬਿਜਲੀ, ਨਹਿਰੀ ਪਾਣੀ, ਡੀਏਪੀ ਤੇ ਯੂਰੀਆ ਖਾਦ ਤੋਂ ਇਲਾਕਾ ਨਕਲੀ ਕੀਟਨਾਸ਼ਕ ਤੇ ਨਦੀਨਨਾਸ਼ਕ ‘ਤੇ ਰੋਕ ਲਾਉਣ ਦੀ ਮੰਗ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਕਿਸਾਨਾਂ ਦੀ ਮਹਾਂ ਪੰਚਾਇਤ ਜਾਰੀ ਸੀ।

Advertisement

Advertisement