ਮਿਲਕਫ਼ੈੱਡ ਅਤੇ ਸਹਿਕਾਰੀ ਮਿਲਕ ਪਲਾਂਟਾਂ ਦੇ ਮੁਲਾਜ਼ਮਾਂ ਦੀ ਮੀਟਿੰਗ
07:30 AM Mar 31, 2025 IST
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 30 ਮਾਰਚ
ਮਿਲਕਫ਼ੈੱਡ ਅਤੇ ਸਹਿਕਾਰੀ ਮਿਲਕ ਪਲਾਂਟਾਂ ਦੇ ਮੁਲਾਜ਼ਮਾਂ ਦੀ ਜਥੇਬੰਦੀ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿਲਕ ਪਲਾਂਟ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਜਨਵਰੀ 2016 ਤੋਂ ਵਧਾਏ ਗਏ ਡੀਏ ਅਤੇ ਪਿਛਲੇ ਬਕਾਏ ਤੁਰੰਤ ਅਦਾ ਕੀਤੇ ਜਾਣ। ਮਿਲਕ ਪਲਾਂਟ ਵਿੱਚ ਸੂਬਾ ਪ੍ਰਧਾਨ ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਪੰਜਾਬ ਭਰ ਤੋਂ ਮਿਲਕ ਪਲਾਂਟਾਂ ਦੇ ਅਹੁਦੇਦਾਰਾਂ ਨੇ ਹਿੱਸਾ ਲਿਆ। ਇਸ ਮੌਕੇ ਇੱਕ ਮਤਾ ਪਾਸ ਕਰਕੇ ਫ਼ੈਸਲਾ ਕੀਤਾ ਗਿਆ ਕਿ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਮੁਤਾਬਿਕ ਤਨਖਾਹਾਂ ਲੈਣ ਅਤੇ ਡੀਏ ਦੇ ਬਕਾਏ ਆਦਿ ਦੀ ਅਦਾਇਗੀ ਬਾਰੇ ਪੰਜਾਬ ਮਿਲਕਫ਼ੈਡ ਦੇ ਐਮਡੀ ਨੂੰ ਇੱਕ ਪੱਤਰ ਭੇਜ ਕੇ ਜਲਦੀ ਤੋਂ ਜਲਦੀ ਬਕਾਏ ਅਦਾ ਕਰਨ ਦੀ ਮੰਗ ਕੀਤੀ ਜਾਵੇ।
Advertisement
Advertisement