ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਵੱਲੋਂ ਖੂਨਦਾਨ ਕੈਂਪ
04:29 AM May 29, 2025 IST
ਦੇਵੀਗੜ੍ਹ: ਇਤਿਹਾਸਕ ਗੁਰਦੁਆਰਾ ਮਗਰ ਸਾਹਿਬ ਪਾਤਸ਼ਾਹੀ ਨੌਵੀਂ ਵਿੱਚ ਮੱਸਿਆ ਦੇ ਦਿਹਾੜੇ ਮੌਕੇ ਮਨੁੱਖਤਾ ਦੇ ਭਲੇ ਲਈ ਮਿਸ਼ਨ ਲਾਲੀ ਤੇ ਹਰਿਆਲੀ ਗਰੁੱਪ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪ੍ਰਧਾਨ ਸਤਨਾਮ ਸਿੰਘ, ਬਾਬਾ ਤਰਲੋਕ ਸਿੰਘ ਤੇ ਗੁਰਵਿੰਦਰ ਸਿੰਘ ਨੇ ਵਧ-ਚੜ੍ਹ ਕੇ ਸਹਿਯੋਗ ਦਿੱਤਾ। ਕੈਂਪ ਵਿੱਚ ਪਿੰਡ ਮੁਰਾਦਮਾਜਰਾ ਤੋਂ ਹਰਵਿੰਦਰ ਸਿੰਘ, ਤਰਨਜੀਤ ਸਿੰਘ, ਜਸਪਾਲ ਸਿੰਘ, ਗੁਰਪਿੰਦਰ ਸਿੰਘ, ਪ੍ਰੇਮ ਸਿੰਘ ਅੰਬਾਲਾ, ਭੁਪਿੰਦਰ ਸਿੰਘ ਅਕਬਰਪੁਰ, ਭਾਈ ਲਖਵਿੰਦਰ ਸਿੰਘ ਸੁਰਹੋਂ, ਕਰਮ ਸਿੰਘ ਹਸਨਪੁਰ ਕੰਬੋਆਂ ਤੇ ਸੰਦੀਪ ਸਿੰਘ ਈਸਰਹੇੜੀ ਨੇ ਵੀ ਖੂਨਦਾਨ ਕੀਤਾ। ਖੂਨਦਾਨੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕਰਦਿਆਂ ਮਾਸਟਰ ਮੋਟੀਵੇਟਰ ਹਰਦੀਪ ਸਿੰਘ ਸਨੌਰ ਨੇ ਦੱਸਿਆ ਕਿ ਹਰ ਤੰਦਰੁਸਤ ਇਨਸਾਨ ਤਿੰਨ ਮਹੀਨੇ ਬਾਅਦ ਖੂਨਦਾਨ ਕਰ ਸਕਦਾ ਹੈ। ਉਨ੍ਹਾਂ ਕਿਹਾ ਹਰ ਮਹੀਨੇ ਦੇ ਆਖ਼ਰੀ ਐਤਵਾਰ ਗੁਰਦੁਆਰਾ ਮਗਰ ਸਾਹਿਬ ਵਿਖੇ ਸਵੇਰੇ 9 ਤੋਂ 1 ਵਜੇ ਤੱਕ ਖੂਨਦਾਨ ਕੈਂਪ ਲਾਇਆ ਜਾਵੇਗਾ।-ਪੱਤਰ ਪ੍ਰੇਰਕ
Advertisement
Advertisement