ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਿਸਾਲੀ ਸੇਵਾਵਾਂ ਦੇਣ ਵਾਲੇ 15 ਅਧਿਕਾਰੀ ਸਨਮਾਨਿਤ

05:03 AM Apr 27, 2025 IST
featuredImage featuredImage
ਪੁਲੀਸ ਅਧਿਕਾਰੀਆਂ ਨੂੰ ਸਨਮਾਨਦੇ ਹੋਏ ਪੁਲੀਸ ਕਮਿਸ਼ਨਰ।

ਪੱਤਰ ਪ੍ਰੇਰਕ

Advertisement

ਜਲੰਧਰ, 26 ਅਪਰੈਲ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲੀਸ ਜਲੰਧਰ ਨੇ ਇੱਕ ਵਿਸ਼ੇਸ਼ ਪ੍ਰੋਗਰਾਮ ਕਰਵਾਇਆ, ਜਿਸ ਵਿੱਚ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ। ਸੀ.ਪੀ. ਵੱਲੋਂ 15 ਅਧਿਕਾਰੀਆਂ ਨੂੰ ਉਨ੍ਹਾਂ ਦੇ ਸ਼ਾਨਦਾਰ ਪ੍ਰਦਰਸ਼ਨ ਅਤੇ ਸ਼ਹਿਰ ਵਿੱਚ ਨਸ਼ੀਲੇ ਪਦਾਰਥਾਂ ਦੇ ਵਪਾਰ ਦੇ ਖ਼ਤਰੇ ਨੂੰ ਰੋਕਣ ਲਈ ਕੀਤੇ ਅਣਥੱਕ ਯਤਨਾਂ ਲਈ ਨਕਦ ਇਨਾਮ ਤੇ ਪ੍ਰਸ਼ੰਸਾ ਸਰਟੀਫਿਕੇਟ ਨਾਲ ਸਨਮਾਨਿਆ ਗਿਆ। ਇਸ ਮੌਕੇ ਪੁਲੀਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਜਲੰਧਰ ਪੁਲੀਸ ਕਮਿਸ਼ਨਰੇਟ ਅਧੀਨ ਸੇਵਾਵਾਂ ਨਿਭਾਅ ਰਹੇ ਅਧਿਕਾਰੀਆਂ ਵੱਲੋਂ ਸਮਰਪਣ ਭਾਵਨਾ ਨਾਲ ਨਿਭਾਈ ਜਾ ਰਹੀ ਡਿਊਟੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਮਿਸਾਲੀ ਸੇਵਾਵਾਂ ਨਿਭਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਉਪਰਾਲੇ ਨਾਲ ਜਿੱਥੇ ਇਨ੍ਹਾਂ ਅਧਿਕਾਰੀਆਂ ਦੇ ਉਤਸ਼ਾਹ ਵਿੱਚ ਹੋਰ ਵਾਧਾ ਹੋਵੇਗਾ, ਉੱਥੇ ਬਾਕੀ ਪੁਲੀਸ ਮੁਲਾਜ਼ਮਾਂ ਨੂੰ ਪ੍ਰੇਰਨਾ ਵੀ ਮਿਲੇਗੀ। ਕਮਿਸ਼ਨਰੇਟ ਪੁਲੀਸ ਵੱਲੋਂ ਕਰਵਾਏ ਇਸ ਸਮਾਗਮ ਨਾਲ ਪੁਲਿਸ ਡਿਊਟੀ ਪ੍ਰਤੀ ਸਮਰਪਣ ਭਾਵਨਾ ਵੀ ਹੋਰ ਵਧੇਗੀ। ਇਸ ਸਮਾਗਮ ਵਿੱਚ ਜੁਆਇੰਟ ਕਮਿਸ਼ਨਰ ਸੰਦੀਪ ਸ਼ਰਮਾ, ਡੀ.ਸੀ.ਪੀ. (ਜਾਂਚ) ਮਨਪ੍ਰੀਤ ਸਿੰਘ ਢਿੱਲੋਂ ਅਤੇ ਏ.ਡੀ.ਸੀ.ਪੀ. (ਜਾਂਚ) ਜਯੰਤ ਪੁਰੀ ਵੀ ਸ਼ਾਮਲ ਸਨ।

Advertisement
Advertisement